13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਾਕਿ ਵਲੋਂ ਸ਼ਹੀਦੀ ਪੁਰਬ ਤੇ ਸ਼ੇਰ-ਏ-ਪੰਜਾਬ ਦੀ ਬਰਸੀ ਦੇ ਪ੍ਰੋਗਰਾਮਾਂ ਦੀ ਸੂਚੀ ਜਾਰੀ <br/>

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ 'ਚ ਬਣੇ ਤਣਾਅ ਦੇ ਮੱਦੇਨਜ਼ਰ ਸਰਹੱਦੀ ਆਵਾਜਾਈ ਅਤੇ ਕਰਤਾਰਪੁਰ ਲਾਂਘਾ ਅਣਮਿਥੇ ਸਮੇਂ ਲਈ ਬੰਦ ਹਨ | ਇਸ ਸਚਾਈ ਤੋਂ ਜਾਣੂ ਹੋਣ ਦੇ ਬਾਵਜੂਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਅੱਜ ਭਾਰਤੀ ਸਿੱਖ ਜਥਿਆਂ ਲਈ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਹਿਤ ਪ੍ਰੋਗਰਾਮ ਦੀਆਂ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ | ਸ਼ਹੀਦੀ ਪੁਰਬ ਬਾਰੇ ਜਾਰੀ ਕੀਤੀ ਗਈ ਸੂਚੀ ਮੁਤਾਬਿਕ 9 ਜੂਨ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿ ਪਹੁੰਚਣ 'ਤੇ ਉੱਥੋਂ ਜਥੇ ਨੂੰ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਪਹੁੰਚਾਇਆ ਜਾਵੇਗਾ | 11 ਜੂਨ ਨੂੰ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਉਪਰੰਤ ਜਥਾ ਹਸਨ ਅਬਦਾਲ 'ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇਗਾ | 12 ਜੂਨ ਨੂੰ ਯਾਤਰੂ ਪੀਰ ਵਲੀ ਕੰਧਾਰੀ ਦੇ ਅਸਥਾਨ ਦੇ ਦਰਸ਼ਨ ਕਰਨ ਤੋਂ ਬਾਅਦ 13 ਜੂਨ ਨੂੰ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਣਗੇ ਅਤੇ 15 ਜੂਨ ਨੂੰ ਏਮਨਾਬਾਦ ਕਸਬੇ ਵਿਚਲੇ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਜਾਣਗੇ | 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ ਅਤੇ 18 ਜੂਨ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ | ਇਸੇ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 22 ਜੂਨ ਨੂੰ ਜਥੇ ਦੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿ ਪਹੁੰਚਣ 'ਤੇ ਉੱਥੋਂ ਕ੍ਰਮਵਾਰ ਯਾਤਰੂਆਂ ਨੂੰ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਏਮਨਾਬਾਦ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਜਾਣਗੇ | 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇ ਦੀ ਭਾਰਤ ਵਾਪਸੀ 1 ਜੁਲਾਈ ਨੂੰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਧਾਮੀ ਵਲੋਂ ਮਾਸਟਰ ਨੀਲਾ ਨਲੋਆ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਕਾਉਂਕੇ ਕਲਾਂ ਅਤੇ ਡਾਂਗੀਆਂ ਵਿਖੇ ਕੈਂਪ ਲਗਾਇਆ
Ad Position 24