13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਧਾਮੀ ਵਲੋਂ ਮਾਸਟਰ ਨੀਲਾ ਨਲੋਆ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਟਕਸਾਲੀ ਅਕਾਲੀ ਆਗੂ, ਸਮਰਪਿਤ ਪੰਥਕ ਸ਼ਖ਼ਸੀਅਤ ਤੇ ਆਪਣੇ ਨਿੱਘੇ ਮਿੱਤਰ ਮਾਸਟਰ ਕਿਸ਼ਨ ਸਿੰਘ ਨੀਲਾ ਨਲੋਆ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਮਾਸਟਰ ਨੀਲਾ ਨਲੋਆ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਪੰਥਕ ਸੇਵਾਵਾਂ ਅਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਸਮਰਪਿਤ ਕੀਤੀ | ਧਾਮੀ ਨੇ ਕਿਹਾ ਕਿ ਉਹ ਨਾ ਸਿਰਫ਼ ਇੱਕ ਨੇਕ ਦਿਲ ਅਤੇ ਤਿਆਗੀ ਸੁਭਾਅ ਵਾਲੇ ਇਨਸਾਨ ਸਨ, ਸਗੋਂ ਇਕ ਅਜਿਹੀ ਪੰਥਕ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਜੀਵਨ ਯਾਤਰਾ ਸਿੱਖ ਕੌਮ ਦੀ ਸੇਵਾ ਅਤੇ ਸੰਘਰਸ਼ ਦੀ ਮਿਸਾਲ ਸੀ ਤੇ ਉਨ੍ਹਾਂ ਦੀ ਸਿੱਖ ਸਿਧਾਂਤਾਂ ਪ੍ਰਤੀ ਵਫ਼ਾਦਾਰੀ ਨੇ ਅਕਾਲੀ ਦਲ ਦੀ ਚੜ੍ਹਦੀ ਕਲਾ ਨੂੰ ਨਵੀਂ ਉਚਾਈਆਂ 'ਤੇ ਪਹੁੰਚਾਇਆ |

Ad Position 22
No active advertisement
ਪਿਛਲੀ ਖ਼ਬਰ ਢਹਿ ਗਿਆ ਪਾਕਿ ਵਿਚਲਾ ਸ਼ੇਰ-ਏ-ਪੰਜਾਬ ਦਾ 'ਸਮਰ ਪੈਲੇਸ' <br/> ਅਗਲੀ ਖ਼ਬਰ ਪਾਕਿ ਵਲੋਂ ਸ਼ਹੀਦੀ ਪੁਰਬ ਤੇ ਸ਼ੇਰ-ਏ-ਪੰਜਾਬ ਦੀ ਬਰਸੀ ਦੇ ਪ੍ਰੋਗਰਾਮਾਂ ਦੀ ਸੂਚੀ ਜਾਰੀ <br/>
Ad Position 24