ਚੌਂਕ ਮਹਿਤਾ, 2 ਜੂਨ (ਧਰਮਿੰਦਰ ਸਿੰਘ ਭੰਮਰਾ/ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿਚ ਜੂਨ 1984 ਤੀਸਰਾ ਘਲੂਘਾਰਾ ਦੇ ਸਮੂਹ ਸ਼ਹੀਦਾਂ ਦੀ 41ਵੀ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਹਫਤੇ ਦੇ ਦੂਸਰੇ ਦਿਨ ਦੇ ਦੀਵਾਨ ਅੱਜ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਜਾਏ ਗਏ | ਜਿਸ ਦੌਰਾਨ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜਾਂ ਨਾਲ ਕੀਰਤਨ ਦੀ ਸੇਵਾ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕਰਵਾਇਆ | ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਿਰਤਾਂਤ ਸੰਬੰਧੀ ਲੜੀਵਾਰ ਇਤਿਹਾਸ ਦੀ ਕਥਾ ਸਰਵਣ ਕਰਵਾ ਕੇ ਵੱਡੀ ਗਿਣਤੀ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਖਾਲਸਾ ਨੇ ਦੇਸ਼-ਵਿਦੇਸ਼ 'ਚ ਵੱਸਦੀਆਂ ਸਮੱਚੀਆਂ ਸਿੱਖ ਸੰਗਤਾਂ ਨੂੰ ਇਸ ਘੱਲੂਘਾਰੇ ਦਿਵਸ ਮੌਕੇ ਪੂਰੀ ਨਿਮਰਤਾ ਤੇ ਜ਼ਾਬਤੇ 'ਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਅਣਮੁੱਲਾ ਸਰਮਾਇਆ ਹਨ ਅਤੇ ਸ਼ਹੀਦਾਂ ਦੀ ਯਾਦ ਨੂੰ ਮਨਾਉਣਾ ਸਾਡਾ ਮੁੱਢਲਾ ਫ਼ਰਜ਼ ਹੈ | ਅੱਜ ਦੇ ਦੀਵਾਨ 'ਚ ਸੰਤ ਨਵਤੇਜ ਸਿੰਘ ਚੇਲੇਆਣਾ, ਸੰਤ ਗੁਰਦੇਵ ਸਿੰਘ ਤਰਸਿੱਕਾ, ਸੰਤ ਮਨਮੋਹਨ ਸਿੰਘ ਭੰਗਾਲੀ ਸਾਹਿਬ, ਸੰਤ ਬੀਰ ਸਿੰਘ ਭੰਗਾਲੀ, ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਸ਼ਮਸ਼ੇਰ ਸਿੰਘ ਜੇਠੂਵਾਲ, ਗਿ.ਪ੍ਰਗਟ ਸਿੰਘ ਭੀਲੋਵਾਲ, ਜਥੇ. ਅਜੀਤ ਸਿੰਘ, ਜਥੇ. ਸੁਖਦੇਵ ਸਿੰਘ, ਜਥੇ. ਬੋਹੜ ਸਿੰਘ, ਹਰਸ਼ਦੀਪ ਸਿੰਘ ਰੰਧਾਵਾ, ਡਾ.ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਸਰਪੰਚ ਕਸ਼ਮੀਰ ਸਿੰਘ ਕਾਲ਼ਾ, ਤਜਿੰਦਰਪਾਲ ਸਿੰਘ ਲਾਡੀ, ਅੰਤਰਬੀਰ ਸਿੰਘ ਲੱਧਾ ਮੁੰਡਾ, ਪ੍ਰਧਾਨ ਸੁਖਵਿੰਦਰ ਸਿੰਘ ਮਹਿਤਾ, ਰਮਨਬੀਰ ਲੱਧਾਮੁੰਡਾ, ਸ਼ਮਸ਼ੇਰ ਸਿੰਘ ਸ਼ੇਰਾ ਨੰਗਲੀ, ਗੁਲਜਿੰਦਰ ਸਿੰਘ ਲਾਡੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਦਮਦਮੀ ਟਕਸਾਲ ਵਿਖੇ ਸ਼ਹੀਦੀ ਹਫ਼ਤੇ ਦੇ ਦੂਸਰੇ ਦਿਨ ਸਜੇ ਭਾਰੀ ਧਾਰਮਿਕ ਦੀਵਾਨ
ਅਜੀਤ ਡੈਸਕ
03-06-2025