16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮਹਿਬੂਬਾ ਨੇ ਕਸ਼ਮੀਰੀ ਪੰਡਿਤਾਂ ਦੀ ਸਨਮਾਨਜਨਕ ਵਾਪਸੀ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 03-06-2025

ਸ੍ਰੀਨਗਰ, 2 ਜੂਨ (ਏਜੰਸੀ)-ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਸ਼ਮੀਰੀ ਪੰਡਤਾਂ ਦੀ ਸਨਮਾਨਜਨਕ ਵਾਪਸੀ ਅਤੇ ਪੁਨਰਵਾਸ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁਨਰ-ਏਕੀਕਰਨ ਨੂੰ ਸਿਰਫ਼ ਇਕ ਪ੍ਰਤੀਕਾਤਮਕ ਵਾਪਸੀ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਜੰਮੂ-ਕਸ਼ਮੀਰ ਲਈ ਇਕ ਸਾਂਝਾ, ਸਮਾਵੇਸ਼ੀ ਅਤੇ ਅਗਾਂਹਵਧੂ ਭਵਿੱਖ ਬਣਾਉਣ ਦੇ ਮੌਕੇ ਵਜੋਂ ਦੇਖਿਆ ਜਾਣਾ ਚਾਹੀਦਾ ਹੈ | ਸਾਬਕਾ ਮੁੱਖ ਮੰਤਰੀ ਨੇ ਇਥੇ ਰਾਜ ਭਵਨ ਵਿਖੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪੀ.ਡੀ.ਪੀ. ਮੁਖੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਲਈ ਪ੍ਰਸਤਾਵ ਦੀਆਂ ਕਾਪੀਆਂ ਵੀ ਸੌਂਪੀਆਂ | ਆਪਣੇ ਪ੍ਰਸਤਾਵ 'ਚ ਉਨ੍ਹਾਂ ਨੇ ਕਿਹਾ ਕਿ ਹਰੇਕ ਵਿਸਥਾਪਿਤ ਕਸ਼ਮੀਰੀ ਪੰਡਿਤ ਪਰਿਵਾਰ ਨੂੰ ਉਨ੍ਹਾਂ ਦੇ ਮੂਲ ਜ਼ਿਲ੍ਹੇ ਵਿਚ ਅੱਧਾ ਕਨਾਲ ਰਾਜ ਜ਼ਮੀਨ ਅਲਾਟ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਉਨ੍ਹਾਂ ਦੀ ਵਾਪਸੀ ਦੀ ਇੱਛਾ 'ਤੇ ਨਿਰਭਰ ਕਰਦਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਅਸਲ ਘਰ ਅਜੇ ਵੀ ਮੌਜੂਦ ਹਨ, ਪਰ ਖੰਡਰ ਜਾਂ ਅਰਧ-ਨੁਕਸਾਨ ਵਾਲੀ ਹਾਲਤ ਵਿਚ ਹਨ, ਉਨ੍ਹਾਂ ਨੂੰ ਢਾਂਚਾਗਤ ਮੁਰੰਮਤ ਅਤੇ ਆਧੁਨਿਕੀਕਰਨ ਲਈ ਵਿੱਤੀ ਗ੍ਰਾਂਟਾਂ ਜਾਂ ਵਿਆਜ ਮੁਕਤ ਕਰਜ਼ੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਨੇ ਭਾਈਚਾਰੇ ਲਈ ਦੋ ਰਾਖਵੇਂ ਵਿਧਾਨ ਸਭਾ ਹਲਕਿਆਂ ਦੀ ਸਥਾਪਨਾ ਦੀ ਵੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ 'ਆਪ੍ਰੇਸ਼ਨ ਸੰਧੂਰ' 'ਤੇ ਵਿਦੇਸ਼ ਗਏ ਵਫਦ ਮੈਂਬਰਾਂ ਨਾਲ ਅਗਲੇ ਹਫ਼ਤੇ ਮੁਲਾਕਾਤ ਕਰਨਗੇ ਮੋਦੀ ਅਗਲੀ ਖ਼ਬਰ ਭਾਜਪਾ ਦੀ ਡਬਲ ਇੰਜਣ ਸਰਕਾਰ ਨੇ ਅਸਾਮ ਨੂੰ ਧੋਖਾ ਦਿੱਤਾ-ਖੜਗੇ <br/>
Ad Position 24