16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆਪ੍ਰੇਸ਼ਨ 'ਸੰਧੂਰ' ਤੋਂ ਬਾਅਦ ਮੋਦੀ ਕੱਲ੍ਹ ਮੰਤਰੀ ਪ੍ਰੀਸ਼ਦ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ

Ad Position 21
No active advertisement
ਅਜੀਤ ਡੈਸਕ 03-06-2025
ਨਵੀਂ ਦਿੱਲੀ, 2 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ, ਜੋ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਦੇ ਬਾਅਦ ਆਪ੍ਰੇਸ਼ਨ 'ਸੰਧੂਰ' ਦੇ ਬਾਅਦ ਪਹਿਲੀ ਬੈਠਕ ਹੋਵੇਗੀ | ਇਹ ਬੈਠਕ ਇਸ ਲਈ ਵੀ ਹੋ ਰਹੀ ਹੈ ਕਿਉਂਕਿ ਮੋਦੀ 3.0 ਸਰਕਾਰ ਇਸ ਮਹੀਨੇ ਆਪਣੇ ਕਾਰਜਕਾਲ ਦਾ ਇਕ ਸਾਲ ਪੂਰਾ ਕਰ ਰਹੀ ਹੈ | ਮੰਤਰੀ ਪ੍ਰੀਸ਼ਦ ਦੀ ਬੈਠਕ ਹਰ ਤਿੰਨ ਮਹੀਨਿਆਂ 'ਚ ਹੁੰਦੀ ਹੈ, ਜਿਥੇ ਚੋਟੀ ਦੇ ਨੌਕਰਸ਼ਾਹਾਂ ਦੀ ਮੌਜੂਦਗੀ 'ਚ ਪ੍ਰਮੁੱਖ ਸਰਕਾਰੀ ਨੀਤੀਆਂ ਨੂੰ ਅਮਲੀ ਰੂਪ ਦੇਣ ਲਈ ਚਰਚਾ ਕੀਤੀ ਜਾਂਦੀ ਹੈ | ਇਹ ਬੈਠਕ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਅਪ੍ਰੈਲ 'ਚ ਪਹਿਲਗਾਮ 'ਚ ਅੱਤਵਾਦੀ ਹਮਲੇ ਅਤੇ ਉਸ ਦੇ ਬਾਅਦ ਨਿਰਦੋਸ਼ ਨਾਗਰਿਕਾਂ ਦੀ ਹੱਤਿਆ ਦਾ ਬਦਲਾ ਲੈਣ ਲਈ ਪਾਕਿਸਤਾਨ ਅੰਦਰ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ ਹਮਲਿਆਂ ਬਾਅਦ ਪਹਿਲੀ ਬੈਠਕ ਹੈ |

Ad Position 22
No active advertisement
ਪਿਛਲੀ ਖ਼ਬਰ ਨਿਯਮਤ ਉਮੀਦਵਾਰ ਨੂੰ ਮਨਮਾਨੇ ਢੰਗ ਨਾਲ ਠੇਕੇ 'ਤੇ ਨਿਯੁਕਤ ਕਰਨਾ ਸੰਵਿਧਾਨ ਦੀ ਉਲੰਘਣਾ-ਹਾਈ ਕੋਰਟ <br/> ਅਗਲੀ ਖ਼ਬਰ 'ਆਪ੍ਰੇਸ਼ਨ ਸੰਧੂਰ' 'ਤੇ ਵਿਦੇਸ਼ ਗਏ ਵਫਦ ਮੈਂਬਰਾਂ ਨਾਲ ਅਗਲੇ ਹਫ਼ਤੇ ਮੁਲਾਕਾਤ ਕਰਨਗੇ ਮੋਦੀ
Ad Position 24