ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਅੱਜ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਰੂ ਰਾਮਦਾਸ ਜੀ ਲੰਗਰ ਹਾਲ ਨੇੜੇ ਸਰਾਂ ਵਾਲੇ ਗੇਟ ਦੇ ਕੋਲ ਇਕ ਵਿਅਕਤੀ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜਨ ਉਪਰੰਤ ਸੜਕ 'ਤੇ ਖਿਲਾਰ ਕੇ ਬੇਅਦਬੀ ਕੀਤੀ ਗਈ | ਪ੍ਰਾਪਤ ਵੇਰਵਿਆਂ ਅਨੁਸਾਰ ਗੁਰਪ੍ਰੀਤ ਸਿੰਘ ਨਾਂਅ ਦਾ ਇਹ 35 ਕੁ ਵਰਿਆਂ ਦਾ ਵਿਅਕਤੀ ਸਥਾਨਕ ਫੱਟ ਵਾਲੀ ਗਲੀ ਦਾ ਵਸਨੀਕ ਦੱਸਿਆ ਜਾਂਦਾ ਹੈ, ਜਿਸ ਨੂੰ ਨਿਤਨੇਮ ਦੇ ਗੁਟਕਾ ਸਾਹਿਬਾਨ ਦੀ ਬੇਅਦਬੀ ਕਰਦੇ ਹੋਏ ਨੂੰ ਸ਼ਰਧਾਲੂਆਂ ਵਲੋਂ ਕਾਬੂ ਕਰਕੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਹਵਾਲੇ ਕੀਤਾ ਗਿਆ, ਜਿਨ੍ਹਾਂ ਵਲੋਂ ਬਾਅਦ 'ਚ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ |
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਕਾਬੂ
ਅਜੀਤ ਡੈਸਕ
03-06-2025