ਅੰਮਿ੍ਤਸਰ, 3 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅੰਤਿ੍ੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਸੱਦ ਲਈ ਗਈ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਅਰੰਭ ਹੋਣ ਵਾਲੀ ਇੱਕਤਰਤਾ ਬਾਰੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅੰਤਿ੍ੰਗ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ | ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਵਲੋਂ ਭਾਵੇਂ ਇਸ ਅੰਤਿੰ੍ਰਗ ਕਮੇਟੀ ਇਕੱਤਰਤਾ ਦੇ ਏਜੰਡੇ ਦਾ ਅਜੇ ਖ਼ੁਲਾਸਾ ਨਹੀਂ ਕੀਤਾ ਗਿਆ, ਪਰ ਜਾਣਕਾਰ ਸੂਤਰਾਂ ਅਨੁਸਾਰ ਇਸ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਜ ਕਾਜ ਤੋਂ ਇਲਾਵਾ ਜਥੇਦਾਰ ਦੀ ਨਿਯੁਕਤੀ ਸੰਬੰਧੀ ਸੇਵਾ ਨਿਯਮ ਤਿਆਰ ਕਰਨ ਲਈ ਸਿੱਖ ਜਥੇਬੰਦੀਆਂ ਕੋਲੋਂ 20 ਮਈ ਤੱਕ ਮੰਗੇ ਗਏ ਸੁਝਾਵਾਂ ਤੋਂ ਬਾਅਦ ਪ੍ਰਾਪਤ ਹੋਏ ਵੱਡੀ ਗਿਣਤੀ ਸੁਝਾਵਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਉਕਤ ਨਿਯਮਾਂਵਲੀ ਤਿਆਰ ਕਰਨ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਸਮੇਤ ਹੋਰ ਪੰਥਕ ਤੇ ਧਾਰਮਿਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ |