17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਖ਼ਾਲਸਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 04-06-2025

ਲੰਬੇ ਅਰਸੇ ਤੋਂ ਰਹਿ ਰਹੇ ਸਨ ਅਮਰੀਕਾ
ਸਾਨ ਫਰਾਂਸਿਸਕੋ, 3 ਜੂਨ (ਐਸ ਅਸ਼ੋਕ ਭੌਰਾ)-ਸਿੱਖ ਪੰਥ ਦੇ ਮਹਾਨ ਕੀਰਤਨੀਏ ਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਖਾਲਸਾ ਦੇ ਅਕਾਲ ਚਲਾਣੇ 'ਤੇ ਸਿੱਖ ਸੰਗਤਾਂ 'ਚ ਬਹੁਤ ਉਦਾਸੀ ਦਾ ਆਲਮ ਹੈ | ਪਟਿਆਲਾ ਜਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਪਿੰਡ ਕਹਿਲ ਮਾਜਰਾ ਦੇ ਜੰਮਪਲ ਭਾਈ ਇੰਦਰਜੀਤ ਸਿੰਘ ਲੰਬਾ ਸਮਾਂ ਸ੍ਰੀ ਦਰਬਾਰ ਸਾਹਿਬ ਅਮਿ੍ਤਸਰ ਕੀਰਤਨ ਦੀ ਸੇਵਾ ਕਰਦੇ ਰਹੇ ਤੇ ਉਹ ਪਿਛਲੇ ਕਾਫੀ ਅਰਸੇ ਤੋਂ ਅਮਰੀਕਾ 'ਚ ਪਰਿਵਾਰ ਸਮੇਤ ਰਹਿ ਰਹੇ ਸਨ ਤੇ ਉਨ੍ਹਾਂ ਦੇ ਵੱਡੇ ਭਰਾ ਭਾਈ ਜਸਵਿੰਦਰ ਸਿੰਘ ਵੀ ਉਨ੍ਹਾਂ ਨਾਲ ਇਥੇ ਹੀ ਰਹਿ ਰਹੇ ਸਨ | ਗੁਰਮਤਿ ਸੰਗੀਤ ਨਾਲ ਇਸ ਪਰਿਵਾਰ ਦੀ ਵਿਰਾਸਤੀ ਸਾਂਝ ਹੈ ਤੇ ਉਨ੍ਹਾਂ ਦੇ ਪਿਤਾ ਗਿਆਨੀ ਤਰਲੋਕ ਸਿੰਘ ਸ੍ਰੀ ਨਨਕਾਣਾ ਸਾਹਿਬ 'ਚ ਬਹੁਤ ਸਮਾਂ ਕੀਰਤਨ ਦੀ ਸੇਵਾ ਕਰਦੇ ਰਹੇ | ਗੁਰਮਤਿ ਹਲਕਿਆਂ 'ਚ ਭਾਈ ਇੰਦਰਜੀਤ ਸਿੰਘ ਖਾਲਸਾ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਸੀ ਤੇ ਗੁਰਬਾਣੀ ਕੀਰਤਨ ਦੇ ਨਾਲ ਨਾਲ ਉਨ੍ਹਾਂ ਦੀ ਨਿਮਰਤਾ ਤੇ ਸਾਦਗੀ ਦੇ ਗੁਣਾਂ ਦੀ ਹਮੇਸ਼ਾ ਚਰਚਾ ਹੁੰਦੀ ਰਹੀ ਹੈ | ਉਹ ਪਿਛਲੇ ਹਫਤੇ ਹੀ ਇੰਗਲੈਂਡ 'ਚ ਗੁਰਬਾਣੀ ਦੇ ਪ੍ਰਚਾਰ ਲਈ ਗਏ ਸਨ ਤੇ ਕੈਂਟ ਹਲਕੇ 'ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ | ਉਹ ਕਰੀਬ 68 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਉੱਘੇ ਕਾਰੋਬਾਰੀ ਅਮੋਲਕ ਸਿੰਘ ਗਾਖਲ, ਗੁਰਦੁਆਰਾ ਸੰਤ ਸਾਗਰ ਨਿਊਯਾਰਕ ਦੇ ਬਾਬਾ ਸੱਜਣ ਸਿੰਘ, ਉੱਘੇ ਸਿੱਖ ਵਿਦਵਾਨ ਬਲਵੀਰ ਸਿੰਘ ਚੰਗਿਆੜਾ, ਨਰਿੰਦਰ ਪਾਲ ਸਿੰਘ ਹੁੰਦਲ ਤੇ ਗੁਰੂ ਘਰਾਂ ਦੇ ਮੁੱਖ ਸੇਵਾਦਾਰ ਤੇ ਸੰਗਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਇੰਗਲੈਂਡ ਤੋਂ ਅਮਰੀਕਾ ਲਿਆਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਅੰਤਿਮ ਸੰਸਕਾਰ ਕੈਲੀਫੋਰਨੀਆ, ਅਮਰੀਕਾ 'ਚ ਕੀਤੀਆਂ ਜਾਣਗੀਆਂ |
ਜਥੇਦਾਰ ਗੜਗੱਜ ਤੇ ਪ੍ਰਧਾਨ ਧਾਮੀ ਵਲੋਂ ਦੁੱਖ ਪ੍ਰਗਟ
ਅੰਮਿ੍ਤਸਰ, (ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਯੂ. ਕੇ. ਵਿਖੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ | ਦੋਵਾਂ ਪੰਥਕ ਆਗੂਆਂ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ | ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਕੀਰਤਨ ਰਾਹੀਂ ਉਨ੍ਹਾਂ ਦੇਸ਼ ਵਿਦੇਸ਼ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ | ਉਨ੍ਹਾਂ ਭਾਈ ਇੰਦਰਜੀਤ ਸਿੰਘ ਦੇ ਪਰਿਵਾਰ ਨਾਲ ਵੀ ਹਮਦਰਦੀ ਦਾ ਇਜ਼ਹਾਰ ਕੀਤਾ |
(ਬਾਕੀ ਸਫ਼ਾ 8 'ਤੇ)

Ad Position 22
No active advertisement
ਪਿਛਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵੀ ਗਿਆਨੀ ਗੜਗੱਜ ਦੇ ਵਿਰੋਧ ਦਾ ਫ਼ੈਸਲਾ <br/> ਅਗਲੀ ਖ਼ਬਰ ਪੰਜਾਬ ਮੰਤਰੀ ਮੰਡਲ ਵਲੋਂ ਅਨੁਸੂਚਿਤ ਭਾਈਚਾਰੇ ਦਾ 67 ਕਰੋੜ ਦਾ ਕਰਜ਼ਾ ਮੁਆਫ਼
Ad Position 24