18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਬਾਬਾ ਹਰਨਾਮ ਸਿੰਘ ਧੁੰਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਆ ਕੇ ਸ਼ਹੀਦਾਂ ਨੂੰ ਨਮਸਕਾਰ ਕਰ ਕੇ ਮੁਆਫ਼ੀ ਮੰਗਣ-ਸਿਮਰਨਜੀਤ ਸਿੰਘ ਮਾਨ

Ad Position 21
No active advertisement
ਅਜੀਤ ਡੈਸਕ 04-06-2025


ਸ਼੍ਰੋਮਣੀ ਅਕਾਲੀ ਦਲ (ਅ) ਯੂਥ ਵਿੰਗ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕਰਵਾਈ ਸ਼ਹੀਦੀ ਕਾਨਫ਼ਰੰਸ
<br/>
ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਯੂਥ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਜ਼ਿਲ੍ਹਾ ਯੂਥ ਪ੍ਰਧਾਨ ਜਸਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ਾਲ ਸ਼ਹੀਦੀ ਕਾਨਫ਼ਰੰਸ ਕੀਤੀ ਗਈ | ਇਸ ਕਾਨਫ਼ਰੰਸ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਆਨ ਤੇ ਸ਼ਾਨ ਲਈ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦਾਂ ਨੂੰ ਕੌਮ ਸਦਾ ਯਾਦ ਰੱਖੇਗੀ | ਸ. ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਸ਼ਹੀਦਾਂ ਨੂੰ ਨਮਸਕਾਰ ਕਰਕੇ ਮੁਆਫ਼ੀ ਮੰਗਣ ਅਤੇ ਉਹ ਸੰਤਾਂ ਵਲੋਂ ਕੀਤੇ ਗਏ ਬਚਨਾਂ 'ਤੇ ਚੱਲਣ ਦੀ ਕੌਮ ਨਾਲ ਸਹਿਮਤੀ ਪ੍ਰਗਟਾਉਣ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸੇ ਤਰ੍ਹਾਂ ਦਾ ਵਿਵਾਦ ਕਰਨਾ ਸਿੱਖ ਕੌਮ ਨੂੰ ਸ਼ੋਭਾ ਨਹੀਂ ਦਿੰਦਾ | ਇਸ ਮੌਕੇ ਸ. ਮਾਨ ਨੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਮੌਕੇ 'ਤੇ ਜ਼ਿਲ੍ਹਾ ਯੂਥ ਪ੍ਰਧਾਨ ਜਸਪਾਲ ਸਿੰਘ ਗਿੱਲ, ਬਾਬਾ ਬਲਵਿੰਦਰ ਸਿੰਘ ਤੋਂ ਇਲਾਵਾ ਪਾਰਟੀ ਆਗੂ, ਵਰਕਰ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਖ਼ਾਲਸਾ ਦੀ ਹਾਲਤ 233ਵੇਂ ਦਿਨ ਹੋਈ ਨਾਜ਼ੁਕ ਜੇ ਟਾਵਰ 'ਤੇ ਸ਼ਹੀਦੀ ਹੋਈ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ-ਭ... ਅਗਲੀ ਖ਼ਬਰ ਸੁਨੀਲ ਜਾਖੜ ਨੇ ਰਾਜਾ ਵੜਿੰਗ ਦੀ 2027 'ਚ ਆਹਮੋ-ਸਾਹਮਣੇ ਚੋਣ ਲੜਨ ਦੀ ਚੁਣੌਤੀ ਨੂੰ ਕਬੂਲਿਆ <br/>
Ad Position 24