ਨਵੀਂ ਦਿੱਲੀ, 3 ਜੂਨ (ਪੀ.ਟੀ.ਆਈ.)-ਸਰਕਾਰ ਸੰਸਦ ਦੇ ਅਗਲੇ ਇਜਲਾਸ 'ਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਲਿਆਏਗੀ ਤੇ ਸ਼ੱਕੀ ਭਿ੍ਸ਼ਟਾਚਾਰ ਦੇ ਮਾਮਲੇ 'ਚ ਫਸੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਵਿਰੁੱਧ ਕਾਰਵਾਈ ਲਈ ਸਰਬ-ਪਾਰਟੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ | ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨਾਲ ਗੱਲ ਕਰਨਗੇ ਤਾਂ ਜੋ ਉਨ੍ਹਾਂ ਨੂੰ ਭਾਰਤ ਦੇ ਤਤਕਾਲੀ ਚੀਫ਼ ਜਸਟਿਸ ਸੰਜੀਵ ਖੰਨਾ ਦੁਆਰਾ ਗਠਿਤ ਤਿੰਨ ਮੈਂਬਰੀ ਕਮੇਟੀ ਦੁਆਰਾ ਜੱਜ ਵਿਰੁੱਧ ਮਹਾਂਦੋਸ਼ ਪ੍ਰਸਤਾਵ ਲਈ ਸ਼ਾਮਿਲ ਕੀਤਾ ਜਾ ਸਕੇ | ਇਸ ਸਾਲ ਮਾਰਚ 'ਚ ਰਾਸ਼ਟਰੀ ਰਾਜਧਾਨੀ 'ਚ ਵਰਮਾ ਦੇ ਘਰ 'ਚ ਅੱਗ ਲੱਗਣ ਦੀ ਘਟਨਾ, ਜਦੋਂ ਉਹ ਦਿੱਲੀ ਹਾਈ ਕੋਰਟ 'ਚ ਜੱਜ ਸਨ, 'ਚ ਨਕਦੀ ਦੀਆਂ ਬੋਰੀਆਂ ਮਿਲੀਆਂ ਸਨ |