18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਾਣਹਾਣੀ ਮਾਮਲੇ 'ਚ ਮਜੀਠੀਆ ਅੰਮਿ੍ਤਸਰ ਅਦਾਲਤ 'ਚ ਪੇਸ਼-ਸੰਜੇ ਸਿੰਘ ਰਹੇ ਗ਼ੈਰ ਹਾਜ਼ਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ-ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 04-06-2025

ਅੰਮਿ੍ਤਸਰ, 3 ਜੂਨ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਮਨ ਕਾਨੂੰਨ ਨਾਲ ਜੁੜਿਆ ਮੁੱਦਾ ਦਸਦਿਆਂ ਸਾਬਕਾ ਅਕਾਲੀ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ 'ਤੇ ਮੁੜ ਨਿਸ਼ਾਨਾ ਸਾਧਿਆ ਹੈ ਜਿਨ੍ਹਾਂ ਦਾ ਬਕਾਇਦਾ ਨਾਮ ਲੈ ਕੇ ਉਨ੍ਹਾਂ ਕਿਹਾ ਕਿ ਇਥੇ ਮਾਹੌਲ ਲਗਾਤਾਰ ਖ਼ਰਾਬ ਹੋ ਗਿਆ ਹੈ ਜਦੋਂਕਿ ਇਥੇ ਦਾ ਪੁਲਿਸ ਅਧਿਕਾਰੀ ਪਤਾ ਨਹੀਂ ਕਿਥੇ ਸੌਂ ਗਿਆ ਹੈ | ਸ: ਮਜੀਠੀਆ ਇਥੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਖਿਲਾਫ਼ ਕੀਤੇ ਮਾਣਹਾਣੀ ਦੇ ਕੇਸ 'ਚ ਆਪਣੀ ਗਵਾਹੀ ਦੇਣ ਲਈ ਪੁੱਜੇ ਸਨ | ਇਸ ਮਾਮਲੇ 'ਚ ਦਿੱਲੀ ਦੇ ਸਾਬਕਾ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਅਸ਼ੀਸ ਖੇਤਾਨ ਪਹਿਲਾਂ ਹੀ ਸ: ਮਜੀਠੀਆ ਪਾਸੋਂ ਮੁਆਫੀ ਮੰਗ ਚੁਕੇ ਹਨ | ਜਦੋਂ ਕਿ ਸੰਜੇ ਸਿੰਘ ਅੱਜ ਅਦਾਲਤ 'ਚ ਪੇਸ਼ ਨਹੀਂ ਹੋਏ | ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਸੁਪਰੀਤ ਕੌਰ ਦੀ ਅਦਾਲਤ 'ਚ ਪੇਸ਼ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਸੰਦੇਸ਼ ਪੜ੍ਹਨ ਨੂੰ ਲੈ ਕੇ ਸਿੱਖ ਜਥੇਬੰਦੀਆ 'ਚ ਚਲ ਰਹੇ ਟਕਰਾਅ ਨੂੰ ਲੈ ਕੇ ਬਾਬਾ ਹਰਨਾਮ ਸਿੰਘ ਖਾਲਸਾ ਤੇ ਹੋਰ ਆਗੂਆਂ ਵਲੋਂ ਕੀਤਾ ਜਾ ਰਿਹਾ ਵਿਰੋਧ ਮੰਦਭਾਗਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬੳੱੁਚਤਾ ਨੂੰ ਕੋਈ ਚੁਣੌਤੀ ਨਹੀਂ ਦੇ ਸਕਦਾ | ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਨ ਅਤੇ ਉਹ ਬਾਬਾ ਈਸ਼ਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਫੈਸਲੇ 'ਤੇ ਮੁੜ ਨਜ਼ਰਸਾਨੀ ਕਰਨ |

Ad Position 22
No active advertisement
ਪਿਛਲੀ ਖ਼ਬਰ ਬਿੱਟੂ ਨੇ ਭਗਵੰਤ ਮਾਨ ਅਤੇ ਰਾਜਾ ਵੜਿੰਗ 'ਤੇ ਸ਼ਹੀਦਾਂ ਦੀਆਂ ਵਿਧਵਾਵਾਂ ਦੇ ਅਪਮਾਨ ਕਰਨ ਦਾ ਲਗਾਇਆ ਦੋਸ਼ <br/> ਅਗਲੀ ਖ਼ਬਰ ਦਰਦਨਾਕ ਤੇ ਭਿਆਨਕ ਸੀ, ਜੂਨ 1984 ਸ੍ਰੀ ਦਰਬਾਰ ਸਾਹਿਬ ਹਮਲੇ ਦਾ ਮੰਜ਼ਰ ਯਾਦ ਆਉਂਦਿਆਂ ਅੱਖ ਨਮ ਹੋ ਜਾਂਦੀ ਹੈ ਅਤੇ ਖੜ੍...
Ad Position 24