18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਐਸ.ਕੇ.ਐਮ. ਗੈਰ-ਰਾਜਨੀਤਿਕ ਵਲੋਂ ਭਗਵੰਤ ਮਾਨ ਤੇ ਕੇਜਰੀਵਾਲ ਦੇ ਪੁਤਲੇ ਫੂਕੇ ਗਿ੍ਫ਼ਤਾਰ ਕੀਤੇ ਸਾਥੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 04-06-2025

ਲੁਧਿਆਣਾ, 3 ਜੂਨ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਭਾਰਤ ਦੇ ਸੱਦੇ 'ਤੇ ਅੱਜ ਪੂਰੇ ਦੇਸ਼ ਭਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ | ਐਸ.ਕੇ.ਐਮ. ਗੈਰ ਰਾਜਨੀਤਿਕ ਵਲੋਂ ਦਿੱਤੇ ਗਏ ਇਸ ਪ੍ਰੋਗਰਾਮ ਦੇ ਤਹਿਤ ਲੁਧਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਪੁਤਲੇ ਫੂਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ ਅਤੇ ਭਾਰਤ ਦੇ ਸੰਵਿਧਾਨ ਵਲੋਂ ਲੋਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਦਾ ਸ਼ਰ੍ਹੇਆਮ ਘਾਣ ਕੀਤਾ ਜਾ ਰਿਹਾ | ਉਨ੍ਹਾਂ ਅੱਗੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਕਿਸਾਨ ਆਗੂਆਂ ਨੂੰ ਕਿਸਾਨੀ ਮੁੱਦਿਆਂ ਉੱਪਰ ਖੁੱਲ੍ਹੀ ਬਹਿਸ ਦਾ ਸੱਦਾ ਦਿੰਦੇ ਹਨ ਤੇ ਦੂਜੇ ਪਾਸੇ ਜਦੋਂ ਕਿਸਾਨ ਲਾਈਵ ਡਿਬੇਟ ਕਰਨ ਲਈ ਕਿਹਾ ਤਾਂ ਪੰਜਾਬ ਦਾ ਮੁੱਖ ਮੰਤਰੀ ਹੁਣ ਆਪਣੇ ਵਲੋਂ ਕਿਸਾਨ ਆਗੂਆਂ ਨੂੰ ਖੁੱਲ੍ਹੀ ਡਿਬੇਟ ਦੀ ਦਿੱਤੀ ਚੁਨੌਤੀ ਤੋਂ ਵੀ ਭੱਜ ਰਹੇ ਹਨ | ਉਨ੍ਹਾਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਅਤੇ ਮਜ਼ਦੂਰਾਂ ਉੱਪਰ ਸੜਕਾਂ ਰੋਕਣ ਦੇ ਦੋਸ਼ ਲਗਾ ਕੇ ਆਖਦੇ ਹਨ ਕਿ ਕਿਸਾਨ, ਮਜ਼ਦੂਰ ਅਤੇ ਹਰ ਇਕ ਅੰਦੋਲਨਕਾਰੀ ਸੜਕਾਂ ਉੱਪਰ ਆਉਣ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੰਤਰੀਆਂ ਦੇ, ਵਿਧਾਇਕਾਂ ਦੇ ਘਰਾਂ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਅਤੇ ਜਦੋਂ ਲੋਕ ਆਪਣੇ ਹੱਕਾਂ ਲਈ ਮੰਤਰੀਆਂ ਦੇ ਘਰ ਅੱਗੇ ਜਾਣਾ ਚਾਹੁੰਦੇ ਹਨ ਤਾਂ ਫੇਰ ਭਗਵੰਤ ਮਾਨ ਵਲੋਂ ਲੋਕਾਂ ਨੂੰ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਜਾਣ ਤੋਂ ਪਹਿਲਾਂ ਹੀ ਫੜ ਕੇ ਜੇਲ੍ਹਾਂ ਬੰਦ ਕਰ ਦਿੱਤਾ ਜਾਂਦਾ ਹੈ | ਇਸ ਮੌਕੇ ਸਵਰਨਜੀਤ ਸਿੰਘ ਘੁਲਾਲ, ਮਲਕੀਤ ਸਿੰਘ ਘੁਲਾਲ, ਕਲਮਜੀਤ ਸਿੰਘ ਕੋਟ ਆਗਾ, ਬਲਰਾਜ ਸਿੰਘ ਰਾਮਪੁਰ, ਅਵਤਾਰ ਸਿੰਘ ਰਾਣਵਾ, ਅਮਰੀਕ ਸਿੰਘ ਹਲਵਾਰਾ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਦੋਲਤਪੁਰ ਰਾਜਿੰਦਰ ਸਿੰਘ ਲੱਲ ਕਲਾਂ, ਜਤਿੰਦਰ ਸਿੰਘ ਹਲਵਾਰਾ, ਜੱਗਾ ਥਰੀਕੇ ਪਰਮਜੀਤ ਸਿੰਘ ਦਾਖਾ ਆਦਿ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਜਾਂਚ ਕਮੇਟੀ ਗਠਿਤ • ਮੁਲਜ਼ਮ ਨੂੰ ਸੰਗਤ ਨੇ... ਅਗਲੀ ਖ਼ਬਰ ਬਿੱਟੂ ਨੇ ਭਗਵੰਤ ਮਾਨ ਅਤੇ ਰਾਜਾ ਵੜਿੰਗ 'ਤੇ ਸ਼ਹੀਦਾਂ ਦੀਆਂ ਵਿਧਵਾਵਾਂ ਦੇ ਅਪਮਾਨ ਕਰਨ ਦਾ ਲਗਾਇਆ ਦੋਸ਼ <br/>
Ad Position 24