ਪੰਜਾਬ ਫਾਰਮੇਸੀ ਕੌਂਸਲ ਵਲੋਂ ਫਾਰਮਾਸਿਸਟ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਰੱਦ
ਸੰਗਰੂਰ, 3 ਜੂਨ (ਧੀਰਜ ਪਸ਼ੋਰੀਆ) -ਹੁਣ ਕੋਈ ਵੀ ਮੈਡੀਕਲ ਸਟੋਰ ਮਰੀਜ਼ਾਂ /ਖਪਤਕਾਰਾਂ ਨੂੰ ਆਪਣੇ ਵੱਲ ਖਿੱਚਣ ਲਈ ਡਿਸਕਾਉਂਟ ਬੋਰਡ ਨਹੀਂ ਲਾ ਸਕੇਗਾ, ਉਲੰਘਣਾ ਕਰਨ ਦੀ ਸੂਰਤ ਵਿਚ ਜਿੱਥੇ ਫਾਰਮਾਸਿਸਟ ਦੀ ਰਜਿਸਟਰੇਸ਼ਨ ਮੁਅੱਤਲ ਜਾ ਰੱਦ ਕੀਤੀ ਜਾ ਸਕਦੀ ਹੈ, ਉੱਥੇ ਮੈਡੀਕਲ ਸਟੋਰ ਦੇ ਮਾਲਕ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ | ਪੰਜਾਬ ਫਾਰਮੇਸੀ ਕੌਂਸਲ ਵਲੋਂ ਜਾਰੀ ਹੋਈਆਂ ਹਦਾਇਤਾਂ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਸੂਬੇ ਦੇ ਸਾਰੇ ਕੈਮਿਸਟਾਂ ਨੂੰ ਪੰਜਾਬ ਫਾਰਮੇਸੀ ਕੌਂਸਲ ਵਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਹਦਾਇਤਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ | ਕੈਮਿਸਟਾਂ ਦੀ ਮੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਪਿਛਲੇ ਦਿਨੀਂ ਵਿਭਾਗ ਦੇ ਉੱਚ ਅਧਿਕਾਰੀ ਨੂੰ ਜਾਣੂ ਕਰਵਾਇਆ ਗਿਆ ਸੀ | ਜਿਨ੍ਹਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਜਲਦ ਹੀ ਕੈਮਿਸਟਾਂ ਦੇ ਹੱਕ ਵਿਚ ਫ਼ੈਸਲੇ ਲਏ ਜਾਣਗੇ |
ਹੁਣ ਡਿਸਕਾਊਾਟ ਬੋਰਡ ਲਗਾਉਣ ਵਾਲੇ ਕੈਮਿਸਟਾਂ ਦੀ ਖ਼ੈਰ ਨਹੀਂ
ਅਜੀਤ ਡੈਸਕ
04-06-2025