21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਕੀ ਧਾਲੀਵਾਲ ਦਾ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋਇਆ ਸਮਝੌਤਾ

Ad Position 21
No active advertisement
ਅਜੀਤ ਡੈਸਕ 04-06-2025
ਹਾਈ ਕੋਰਟ ਵਲੋਂ ਐਫ.ਆਈ.ਆਰ. ਰੱਦ
ਚੰਡੀਗੜ੍ਹ, 3 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵਿਰੁੱਧ ਧੋਖਾਧੜੀ ਦੇ ਮਾਮਲੇ ਵਿਚ ਦਰਜ ਐਫ.ਆਈ.ਆਰ. ਰੱਦ ਕਰ ਦਿੱਤੀ ਹੈ | ਹਾਈ ਕੋਰਟ ਨੂੰ ਦੱਸਿਆ ਗਿਆ ਕਿ ਦੋਵੇਂ ਧਿਰਾਂ ਵਿਚ ਸਮਝੌਤਾ ਹੋ ਗਿਆ ਹੈ ਅਤੇ ਦੂਜੀ ਧਿਰ ਕੇਸ ਜਾਰੀ ਰੱਖਣ ਦੇ ਹੱਕ ਵਿਚ ਨਹੀਂ ਹੈ | ਆਪਣੀ ਪਟੀਸ਼ਨ ਵਿਚ, ਪਿੰਕੀ ਧਾਲੀਵਾਲ ਨੇ ਕਿਹਾ ਸੀ ਕਿ ਐਫ.ਆਈ.ਆਰ. ਨੰਬਰ 39, ਮਿਤੀ 8 ਮਾਰਚ, 2025, ਜੋ ਕਿ ਪੁਲਿਸ ਸਟੇਸ਼ਨ ਮਟੌਰ, ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿਚ ਦਰਜ ਕੀਤੀ ਗਈ ਸੀ, ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸ਼ਿਕਾਇਤਕਰਤਾ ਅਤੇ ਪਟੀਸ਼ਨਕਰਤਾ ਵਿਚਕਾਰ ਵਿਵਾਦ 'ਚ ਸੁਲ੍ਹਾ ਹੋ ਗਈ ਹੈ | ਅਦਾਲਤ ਨੂੰ ਦੱਸਿਆ ਗਿਆ ਕਿ ਸਮਝੌਤਾ 21 ਮਾਰਚ, 2025 ਨੂੰ ਹੋਇਆ ਸੀ ਅਤੇ ਸ਼ਿਕਾਇਤਕਰਤਾ ਨੂੰ ਐਫ.ਆਈ.ਆਰ ਰੱਦ ਕਰਨ 'ਤੇ ਕੋਈ ਇਤਰਾਜ਼ ਨਹੀਂ ਹੈ | ਜਿਸ ਦੇ ਚਲਦਿਆਂ ਸਟੇਟ ਵਲੋਂ ਐਫਆਈਆਰ ਰੱਦ ਕਰਨ ਲਈ ਕੋਈ ਇਤਰਾਜ਼ ਨਹੀਂ ਉਠਾਇਆ ਗਿਆ | ਅਦਾਲਤ ਨੇ ਪਟੀਸ਼ਨ ਸਵੀਕਾਰ ਕਰ ਲਈ ਅਤੇ ਐਫ.ਆਈ.ਆਰ. ਅਤੇ ਇਸ ਨਾਲ ਸੰਬੰਧਿਤ ਸਾਰੀਆਂ ਕਾਰਵਾਈਆਂ ਨੂੰ ਰੱਦ ਕਰ ਦਿੱਤਾ | ਇਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੋਵੇਂ ਧਿਰਾਂ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਪਾਬੰਦ ਹੋਣਗੀਆਂ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਪਠਾਨਕੋਟ ਦੇ ਜੱਜ ਲਈ ਲਾਜ਼ਮੀ ਸੇਵਾ ਮੁਕਤੀ ਦੀ ਸਿਫ਼ਾਰਿਸ਼ ਹਰਿਆਣਾ ਏ.ਡੀ.ਐਸ.ਜੇ. ਦੀ ਸੇਵਾ ਸਮਾਪਤੀ ਦ... ਅਗਲੀ ਖ਼ਬਰ ਬੇਗਮਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24