21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਦਮਦਮੀ ਟਕਸਾਲ ਵਿਖ਼ੇ ਸ਼ਹੀਦੀ ਹਫ਼ਤੇ ਦੇ ਤੀਸਰੇ ਦਿਨ ਸਜੇ ਭਾਰੀ ਧਾਰਮਿਕ ਦੀਵਾਨ <br/>

Ad Position 21
No active advertisement
ਅਜੀਤ ਡੈਸਕ 04-06-2025

ਚੌਂਕ ਮਹਿਤਾ (ਅੰਮਿ੍ਤਸਰ), 3 ਜੂਨ (ਧਰਮਿੰਦਰ ਸਿੰਘ ਭੰਮਰਾ/ਜਗਦੀਸ਼ ਸਿੰਘ ਬਮਰਾਹ)-ਜੂਨ 1984 ਤੀਸਰਾ ਘੱਲੂਘਾਰਾ ਦੇ ਸ਼ਹੀਦਾਂ ਦੀ ਮਿੱਠੀ ਯਾਦ ਨੂੰ ਸਮਰਪਿਤ 41ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿਚ 6 ਜੂਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਅੱਜ ਤੀਸਰੇ ਦਿਨ ਦੇ ਸ਼ਹੀਦੀ ਦੀਵਾਨ ਸਜਾਏ ਗਏ | ਇਸ ਦੌਰਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਹਰਗੋਬਿੰਦ ਸਾਹਿਬ ਵਲੋਂ ਤਰਨ ਤਾਰਨ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਪਹੁੰਚਣ ਸਮੇਂ ਦਾ ਇਤਿਹਾਸ ਸਰਵਣ ਕਰਵਾਇਆ | ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ | ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਨੇ ਨਿਭਾਈ ਅਤੇ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਮੰਚ ਸੰਚਾਲਨ ਕੀਤਾ | ਅੱਜ ਦੇ ਦੀਵਾਨ 'ਚ ਸੰਤ ਜਸਵੰਤ ਸਿੰਘ ਸੋਢੀ, ਭਾਈ ਅਜਾਇਬ ਸਿੰਘ ਅਭਿਆਸੀ, ਸੰਤ ਬਾਬਾ ਗੁਰਦੇਵ ਸਿੰਘ ਡੇਰਾ ਭਗਤਾਂ ਤਰਸਿੱਕਾ, ਸੰਤ ਬਾਬਾ ਨਵਤੇਜ ਸਿੰਘ ਚੇਲੇਆਨਾ ਸਾਹਿਬ, ਸੰਤ ਬਾਬਾ ਪੰਜਾਬ ਸਿੰਘ, ਭਾਈ ਹਰਵਿੰਦਰ ਸਿੰਘ ਪਿੰਕਾ, ਭਾਈ ਰਸ਼ਪਾਲ ਸਿੰਘ, ਸੰਤ ਬਾਬਾ ਸੁਖਵੰਤ ਸਿੰਘ ਜੀ ਚਨਣਕੇ, ਸੰਤ ਬਾਬਾ ਸੁਰਿੰਦਰ ਸਿੰਘ ਟਾਹਲੀ ਸਾਹਿਬ, ਗਿਆਨੀ ਪ੍ਰਗਟ ਸਿੰਘ ਭੀਲੋਵਾਲ, ਭਾਈ ਸਮਸ਼ੇਰ ਸਿੰਘ ਜੇਠੂਵਾਲ, ਬਾਬਾ ਗੁਰਮੀਤ ਸਿੰਘ ਬਦੋਵਾਲ, ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਜਤਿੰਦਰ ਸਿੰਘ ਲੱਧਾਮੁੰਡਾ, ਜਥੇ. ਸੁਖਦੇਵ ਸਿੰਘ, ਜਥੇ. ਬੋਹੜ ਸਿੰਘ, ਡੀਐਸਪੀ ਕੁਲਵੰਤ ਸਿੰਘ, ਚੇਅਰਮੈਨ ਡਾ ਪਰਮਜੀਤ ਸਿੰਘ ਸੰਧੂ, ਜਥੇ.ਅਜੀਤ ਸਿੰਘ, ਹਰਸ਼ਦੀਪ ਸਿੰਘ ਰੰਧਾਵਾ, ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਸਰਪੰਚ ਕਸ਼ਮੀਰ ਸਿੰਘ ਕਾਲ਼ਾ, ਤਜਿੰਦਰਪਾਲ ਸਿੰਘ ਲਾਡੀ, ਜੱਥੇ ਨਸੀਬ ਸਿੰਘ, ਗੁਰਲਾਲ ਸਿੰਘ ਲਾਲੀ, ਬਾਪੂ ਸ਼ਿੰਗਾਰਾ ਸਿੰਘ, ਠੇਕੇਦਾਰ ਲਖਵਿੰਦਰ ਸਿੰਘ ਸਰਪੰਚ ਉਸਮਾਂ, ਭਾਈ ਬਲਦੇਵ ਸਿੰਘ ਦਮਦਮੀ ਟਕਸਾਲ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਕੁਲਵਿੰਦਰ ਸਿੰਘ ਕੇਵੀ, ਦਇਆ ਸਿੰਘ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਹਿੰਦੇ ਪੰਜਾਬ ਦੇ ਸਪੀਕਰ ਨੇ ਜਨਤਕ ਤੌਰ 'ਤੇ ਕੀਤਾ ਅੱਤਵਾਦੀ ਹਾਫ਼ਿਜ਼ ਸਈਦ ਤੇ ਕਸੂਰੀ ਦਾ ਸਮਰਥਨ <br/> ਅਗਲੀ ਖ਼ਬਰ 'ਅਜੀਤ' ਦੇ ਪੱਤਰਕਾਰ ਵਿਕਰਮਜੀਤ ਸਿੰਘ ਮਾਨ 'ਮਹਾਂਰਿਸ਼ੀ ਨਾਰਦ ਐਵਾਰਡ 2025' ਨਾਲ ਸਨਮਾਨਿਤ ਵਿਸ਼ਵ ਸੰਵਾਦ ਕੇਂਦਰ ਨੇ ਪ...
Ad Position 24