22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਾਕਿ ਜੇ ਅੱਤਵਾਦ ਖ਼ਿਲਾਫ਼ ਠੋਸ ਕਾਰਵਾਈ ਕਰੇ ਤਾਂ ਭਾਰਤ ਗੱਲਬਾਤ ਕਰ ਸਕਦਾ-ਥਰੂਰ <br/>

Ad Position 21
No active advertisement
ਅਜੀਤ ਡੈਸਕ 04-06-2025

ਬ੍ਰਾਜ਼ੀਲੀਆ, 3 ਜੂਨ (ਪੀ. ਟੀ. ਆਈ.)-ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਪਾਕਿਸਤਾਨ ਨਾਲ ਗੱਲਬਾਤ ਕਰਨ 'ਚ ਭਾਸ਼ਾ ਦੀ ਸਮੱਸਿਆ ਨਹੀਂ ਹੈ, ਮਾਮਲਾ ਸ਼ਰਾਫ਼ਤ ਅਤੇ ਸ਼ਾਂਤੀ ਲਈ ਸਾਂਝਾ ਨਜ਼ਰੀਆ ਤਲਾਸ਼ਣ ਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੀਂ ਦਿੱਲੀ ਵਲੋਂ ਇਸਲਾਮਾਬਾਦ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ ਪਰ ਉਸ ਸੂਰਤ ਵਿਚ ਜੇ ਪਾਕਿਸਤਾਨ ਆਪਣੀ ਸਰਜ਼ਮੀਨ 'ਤੇ ਹਰ ਜਗ੍ਹਾ ਦਿਖਾਈ ਦੇਣ ਵਾਲੇ ਅੱਤਵਾਦ ਦੇ ਬੁਨਿਆਦੀ ਢਾਂਚੇ ਵਿਰੁੱਧ ਠੋਸ ਕਾਰਵਾਈ ਕਰਦਾ ਹੈ | ਬ੍ਰਾਜ਼ੀਲ 'ਚ ਇਕ ਬਹੁ-ਪਾਰਟੀ ਸੰਸਦੀ ਵਫ਼ਦ ਦੀ ਅਗਵਾਈ ਕਰ ਰਹੇ ਥਰੂਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਲਾਤੀਨੀ ਅਮਰੀਕੀ ਮੁਲਕਾਂ ਨੂੰ ਅੱਤਵਾਦ ਵਿਰੁੱਧ ਭਾਰਤ ਦਾ ਸੁਨੇਹਾ ਸਫ਼ਲਤਾਪੂਰਵਕ ਪਹੁੰਚਾਇਆ ਹੈ, ਜਿਨ੍ਹਾਂ 'ਚ ਉਹ ਲੋਕ ਵੀ ਸ਼ਾਮਿਲ ਹਨ, ਜਿਨ੍ਹਾਂ ਨੂੰ ਕੁਝ ਗਲਤਫ਼ਹਿਮੀਆਂ ਹੋ ਸਕਦੀਆਂ ਹਨ | ਥਰੂਰ ਨੇ ਕਿਹਾ ਕਿ ਜੇ ਪਾਕਿਸਤਾਨ ਓਨਾ ਹੀ ਨਿਰਦੋਸ਼ ਹੈ, ਜਿੰਨਾ ਉਹ ਦਾਅਵਾ ਕਰਦਾ ਹੈ ਤਾਂ ਉਹ ਲੋੜੀਂਦੇ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹ ਕਿਉਂ ਦਿੰਦਾ ਹੈ? ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ 'ਚ ਰਹਿਣਾ ਚਾਹੁੰਦੇ ਹਾਂ, ਵਧਣਾ ਅਤੇ ਵਿਕਾਸ ਕਰਨਾ ਚਾਹੁੰਦੇ ਹਾਂ ਪਰ ਉਹ ਸਾਨੂੰ ਪ੍ਰੇਸ਼ਾਨ ਕਰਨਾ ਚਾਹੁੰਦੇ ਹਨ | ਉਹ ਸਾਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ | ਉਹ ਭਾਰਤ ਨੂੰ ਹਜ਼ਾਰਾਂ ਜ਼ਖ਼ਮ ਦੇ ਕੇ ਖਤਮ ਕਰ ਦੇਣਾ ਚਾਹੁੰਦੇ ਹਨ ਪਰ ਅਸੀ ਇੰਨੀ ਆਸਾਨੀ ਨਾਲ ਮਰਨ ਵਾਲੇ ਨਹੀਂ ਹਾਂ |

Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਖੇਤਰ 'ਚ ਵਡਮੁੱਲਾ ਯੋਗਦਾਨ ਪਾਇਆ-ਰੱਖੜਾ • ਸੰਗ... ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਸਰਕਾਰ ਅਫ਼ਸਰਾਂ ਦੀਆਂ ਤਰੱਕੀਆਂ ਕਰਕੇ ਕਰ ਰਹੀ ਹੈ ਚੋਣ ਜ਼ਾਬਤੇ ਦੀ ਉਲੰਘਣਾ-ਬੁੱਟਰ...
Ad Position 24