ਬੇਗੋਵਾਲ (ਕਪੂਰਥਲਾ), 3 ਜੂਨ (ਸੁਖਜਿੰਦਰ ਸਿੰਘ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਅੱਜ ਨਾਂਅ ਦੁਨੀਆ ਦੇ ਹਰ ਥਾਂ 'ਤੇ ਜਾਣਿਆ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਮੌਕੇ ਪਿੰਡ ਬੇਗੋਵਾਲ 'ਚ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਸ: ਰੱਖੜਾ ਨੇ ਕਿਹਾ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਆਪਣੇ ਜੀਵਨ ਵਿਚ ਸਮਾਜਿਕ, ਧਾਰਮਿਕ, ਰਾਜਨੀਤਿਕ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਇਆ ਤੇ ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਹੀ ਬੀਬੀ ਜਗੀਰ ਕੌਰ ਹਰ ਕਾਰਜ ਬਾਖੂਬੀ ਨਾਲ ਨਿਭਾਅ ਰਹੇ ਹਨ | ਇਸ ਮੌਕੇ ਡੇਰੇ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਆਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਗੁਰੂ ਜੀ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਨ | ਉਨ੍ਹਾਂ ਸਮਾਗਮ ਵਿਚ ਸ਼ਾਮਿਲ ਹੋਏ ਸਮੂਹ ਰਾਜਨੀਤਿਕ, ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਕਰਵਾਏ ਗਏ ਕੀਰਤਨ ਦਰਬਾਰ ਵਿਚ ਭਾਈ ਰਵਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਸਰੂਪ ਸਿੰਘ ਰੂਪ, ਭਾਈ ਬਲਦੇਵ ਸਿੰਘ ਭੂਲਪੁਰ, ਭਾਈ ਸ਼ੌਕੀਨ ਸਿੰਘ (ਸਾਰੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਸਮਾਗਮਾਂ 'ਚ ਸੁਧਾਰ ਲਹਿਰ ਦੇ ਆਗੂਆਂ 'ਚ ਗੁਰਪ੍ਰਤਾਪ ਸਿੰਘ ਵਡਾਲਾ ਕਨਵੀਨਰ ਸੁਧਾਰ ਲਹਿਰ, ਸੁੱਚਾ ਸਿੰਘ ਛੋਟੇਪੁਰ, ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ ਪੰਜਾਬ, ਜਗਜੀਤ ਸਿੰਘ ਰਿਟਾਇਰਡ ਆਈ.ਜੀ., ਦਰਸ਼ਨ ਸਿੰਘ ਧਾਲੀਵਾਲ, ਸਤਵਿੰਦਰ ਸਿੰਘ ਟੌਹੜਾ, ਸੁਰਿੰਦਰ ਸਿੰਘ ਭੁੱਲੇ ਰਾਠਾ, ਪਵਨ ਕੁਮਾਰ ਟੀਨੂ, ਪਰਮਜੀਤ ਸਿੰਘ ਰਾਏਪੁਰ, ਪੀਪੀ ਸਿੰਘ, ਪਰਮਜੀਤ ਕੌਰ ਲਾਂਡਰਾਂ, ਹਰਪ੍ਰੀਤ ਕੌਰ ਬਰਨਾਲਾ, ਰੁਪਿੰਦਰ ਕੌਰ ਬ੍ਰਹਮਪੁਰਾ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਭਗਵਾਨ ਸਿੰਘ ਲੁਬਾਣਾ, ਹਰੀ ਸਿੰਘ, ਪ੍ਰੀਤ ਕੰਬਾਈਨ ਵਾਲੇ, ਸੁਰਜੀਤ ਸਿੰਘ ਅਬਲੋਵਾਲ, ਯੁਵਰਾਜ ਭੁਪਿੰਦਰ ਸਿੰਘ, ਰਜਨੀਤ ਕੌਰ ਬਾਵਾ, ਵਿਕਾਸ ਜੁਲਕਾ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਰਜਿੰਦਰ ਸਿੰਘ ਲਾਡੀ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਅਮਰੀਕ ਸਿੰਘ ਪੀ.ਏ., ਰਿਟਾਇਰਡ ਡੀ.ਐਸ.ਪੀ. ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਭੁੱਲਰ, ਲਖਵਿੰਦਰ ਸਿੰਘ ਵਿਜੋਲਾ, ਗੁਰਮੇਲ ਸਿੰਘ ਮੁਲਤਾਨੀ, ਪ੍ਰੀਤਮ ਸਿੰਘ ਨਰੰਗਪੁਰ, ਪ੍ਰੋ. ਜਸਵੰਤ ਸਿੰਘ ਮੁਰੱਬੀਆ, ਪਰਵਿੰਦਰ ਸਿੰਘ ਬੰਟੀ ਆਦਿ ਹਾਜ਼ਰ ਸਨ |
ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਖੇਤਰ 'ਚ ਵਡਮੁੱਲਾ ਯੋਗਦਾਨ ਪਾਇਆ-ਰੱਖੜਾ • ਸੰਗਤਾਂ ਗੁਰੂ ਜੀ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਨ-ਬੀਬੀ ਜਗੀਰ ਕੌਰ • ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ 'ਤੇ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ <br/>
ਅਜੀਤ ਡੈਸਕ
04-06-2025