25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ ਪੰਜਾਬ ਸਰਕਾਰ-ਅਮਨ ਅਰੋੜਾ <br/>

Ad Position 21
No active advertisement
ਅਜੀਤ ਡੈਸਕ 05-06-2025

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਇਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ | ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ | ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀ.ਐਮ.ਯੂ.) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਵਿਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮੇਰੀ ਸੋਚ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਟੀਚਾਗਤ ਹੁਨਰ ਵਿਕਾਸ ਜ਼ਰੀਏ ਉੱਦਮੀਆਂ ਵਿਚ ਬਦਲਣਾ ਹੈ | ਮੀਟਿੰਗ 'ਚ ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਲਕਨੰਦਾ ਦਿਆਲ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡੀ.ਆਈ.ਜੀ (ਏਐਨਟੀਐਫ) ਸੰਜੀਵ ਰਾਮਪਾਲ, ਆਈ.ਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ, ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਅੰਮਿ੍ਤ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਮੋਨੀਸ਼ ਕੁਮਾਰ, ਡਾਇਰੈਕਟਰ ਪੈਨਸ਼ਨਜ਼ ਅਮਨਦੀਪ ਬਾਂਸਲ, ਡਾਇਰੈਕਟਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਮੋਹਿੰਦਰ ਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਝੋਨੇ ਦੀਆਂ ਕਿਸਮਾਂ ਕਾਰਨ ਕਿਸਾਨਾਂ ਵਿਚ ਉਲਝਣ ਦਾ ਮਾਹੌਲ ਅਗਲੀ ਖ਼ਬਰ ਅੱਡਾ ਝਬਾਲ 'ਚ ਆਵਾਰਾ ਬਾਂਦਰ ਦੀ ਦਹਿਸ਼ਤ, ਦਰਜਨ ਦੇ ਕਰੀਬ ਲੋਕਾਂ ਨੂੰ ਵੱਢਿਆ <br/>
Ad Position 24