25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜੰਗ ਦੇ ਨਾਂਅ 'ਤੇ ਕੀਤੀ ਜਾ ਰਹੀ ਸਿਆਸਤ ਖ਼ਿਲਾਫ਼ ਲੋਕ ਲਾਮਬੰਦ ਹੋਣ-ਦੀਪਾਂਕਰ ਭੱਟਾਚਾਰੀਆ

Ad Position 21
No active advertisement
ਅਜੀਤ ਡੈਸਕ 05-06-2025

ਕੇਂਦਰ ਦੀਆਂ ਫਿਰਕੂ ਤੇ ਕਾਰਪੋਰੇਟ ਪੱਖੀ ਨੀਤੀਆਂ ਦੇਸ਼ ਲਈ ਘਾਤਕ-ਪਾਸਲਾ, ਬਖਤਪੁਰਾ
ਅਮਨ ਪਸੰਦ ਤਾਕਤਾਂ ਨੂੰ ਇਕਜੁੱਟ ਹੋਣ ਦੀ ਲੋੜ-ਮਾਣਕ
<br/>
ਜਲੰਧਰ, 4 ਜੂਨ (ਜਸਪਾਲ ਸਿੰਘ)-ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੈ ਤੇ ਖਾਸ ਕਰਕੇ ਭਾਰਤ ਅਤੇ ਪਾਕਿਸਤਾਨ ਨੂੰ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ | ਇਹ ਸੁਝਾਅ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਕੌਮੀ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ ਨੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਾਰਟੀ ਵਲੋਂ ਨਕਸਲੀ ਲਹਿਰ ਦੇ ਆਗੂ ਹਾਕਮ ਸਿੰਘ ਸਮਾਓਾ ਦੀ 26ਵੀਂ ਬਰਸੀ ਮੌਕੇ ਕਰਵਾਈ ਗਈ ਜੰਗ ਵਿਰੋਧੀ ਸੂਬਾ ਪੱਧਰੀ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਦਿੱਤਾ | ਉਨ੍ਹਾਂ ਮੋਦੀ ਸਰਕਾਰ ਦੀ ਭੜਕਾਊ ਤੇ ਫਲਾਪ ਅੰਦਰੂਨੀ ਤੇ ਵਿਦੇਸ਼ ਨੀਤੀ ਦਾ ਡੱਟ ਕੇ ਵਿਰੋਧ ਕਰਦੇ ਹੋਏ ਦੇਸ਼ ਦੇ ਲੋਕਾਂ ਨੂੰ ਜੰਗ ਦੇ ਨਾਂਅ 'ਤੇ ਕੀਤੀ ਜਾ ਰਹੀ ਸਿਆਸਤ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ | ਇਸ ਮੌਕੇ ਆਰ. ਐਮ. ਪੀ. ਆਈ. ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਵੀ ਮੋਦੀ ਸਰਕਾਰ ਦੀਆਂ ਸੰਵਿਧਾਨ ਤੇ ਜਮਹੂਰੀਅਤ ਵਿਰੋਧੀ ਨੀਤੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਘਾਤਕ ਦੱਸਦੇ ਹੋਏ ਸਮੁੱਚੀਆਂ ਜਮਹੂਰੀਅਤ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ | ਇਸੇ ਤਰ੍ਹਾਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਵੀ ਕੇਂਦਰ ਸਰਕਾਰ ਦੀਆਂ ਫਿਰਕੂ ਤੇ ਵੰਡ ਪਾਊ ਨੀਤੀਆਂ ਦੀ ਆਲੋਚਨਾ ਕੀਤੀ | ਉੁੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀਆ ਸਰਕਾਰਾਂ ਅਤੇ ਮੀਡੀਆ ਨੂੰ ਜੰਗੀ ਭੜਕਾਹਟ ਪੈਦਾ ਕਰਨ ਦੀ ਥਾਂ ਗੁਆਂਢੀ ਦੇਸ਼ਾਂ ਦਰਮਿਆਨ ਦੋਸਤੀ ਅਤੇ ਅਮਨ ਦਾ ਸੁਨੇਹਾ ਦੇਣ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ | ਦੇਸ਼ ਭਗਤ ਯਾਦਗਾਰ ਹਾਲ ਦੀ ਟਰੱਸਟੀ ਕਾਮਰੇਡ ਸੁਰਿੰਦਰ ਕੁਮਾਰੀ ਕੋਛੜ ਨੇ ਇਸ ਜੰਗ ਵਿਰੋਧੀ ਕਨਵੈਨਸ਼ਨ ਲਈ ਲਿਬਰੇਸ਼ਨ ਪਾਰਟੀ ਦੇ ਆਗੂਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਖਦਰਸ਼ਨ ਸਿੰਘ ਨੱਤ, ਕਾਮਰੇਡ ਪ੍ਰਸ਼ੋਤਮ ਸ਼ਰਮਾ, ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੇ ਕੇਂਦਰੀ ਆਗੂ ਸੁਖਦੇਵ ਸਿੰਘ ਭੁਪਾਲ ਤੇ ਆਈਡੀਪੀ ਦੇ ਪ੍ਰਧਾਨ ਕਰਨੈਲ ਸਿੰਘ ਜਖੇਪਲ ਨੇ ਵੀ ਸੰਬੋਧਨ ਕੀਤਾ | ਮੰਚ ਦਾ ਸੰਚਾਲਨ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ ਨੇ ਕੀਤਾ ¢ ਇਸ ਮੌਕੇ ਕਿਾਸਨ ਆਗੂ ਰੁਲਦੂ ਸਿੰਘ ਮਾਨਸਾ, ਜਸਬੀਰ ਕÏਰ ਨੱਤ, ਗੁਲਜਾਰ ਸਿੰਘ ਭੁੰਬਲੀ, ਬਲਬੀਰ ਸਿੰਘ ਝਾਮਕਾ, ਚਰਨਜੀਤ ਸਿੰਘ ਭਿੰਡਰ, ਬਲਬੀਰ ਮੂਧਲ, ਗੋਬਿੰਦ ਛਾਜਲੀ, ਗੁਰਨਾਮ ਸਿੰਘ ਭੀਖੀ, ਅਸ਼ੋਕ ਮਹਾਜਨ, ਨਿਰਮਲ ਛਜਲਵੰਡੀ ਸਤਨਾਮ ਸਿੰਘ ਪਖੀ ਖੁਰਦ ਅਤੇ ਰਜਿੰਦਰ ਸਿੰਘ ਸਿਵੀਆ ਵੀ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਗਿਆਨੀ ਗੜਗੱਜ ਦੇ ਸੰਦੇਸ਼ ਦੇਣ ਨਾਲ ਅਕਾਲ ਤਖ਼ਤ ਸਾਹਿਬ 'ਤੇ ਮਰਯਾਦਾ ਹੋ ਸਕਦੀ ਹੈ ਭੰਗ-ਸੰਤ ਸਮਾਜ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਝੋਨੇ ਦੀਆਂ ਕਿਸਮਾਂ ਕਾਰਨ ਕਿਸਾਨਾਂ ਵਿਚ ਉਲਝਣ ਦਾ ਮਾਹੌਲ
Ad Position 24