25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕੱਲ੍ਹ ਗਿਆਨੀ ਗੜਗੱਜ ਦੇ ਸੰਦੇਸ਼ ਦੇਣ ਨਾਲ ਅਕਾਲ ਤਖ਼ਤ ਸਾਹਿਬ 'ਤੇ ਮਰਯਾਦਾ ਹੋ ਸਕਦੀ ਹੈ ਭੰਗ-ਸੰਤ ਸਮਾਜ <br/>

Ad Position 21
No active advertisement
ਅਜੀਤ ਡੈਸਕ 05-06-2025
ਚੌਂਕ ਮਹਿਤਾ (ਅੰਮਿ੍ਤਸਰ), 4 ਜੂਨ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬੰਮਰਾਹ)-ਸੰਤ ਸਮਾਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਹਰਨਾਮ ਸਿੰਘ ਖਾਲਸਾ ਦੇ 6 ਜੂਨ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੰਦੇਸ਼ ਦੇਣ ਤੋਂ ਹਰ ਹੀਲੇ ਰੋਕਣ ਦੇ ਬਿਆਨ ਦੀ ਪੂਰਨ ਰੂਪ ਵਿਚ ਹਮਾਇਤ ਕਰਦਿਆਂ ਕਿਹਾ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਧਨੌਲਾ ਨੂੰ ਪੰਥ ਨੇ ਪ੍ਰਵਾਨ ਨਹੀਂ ਕੀਤਾ ਹੈ ਇੰਨਾ ਨੂੰ ਜਬਰੀ ਪੰਥ ਉਪਰ ਥੋਪਿਆ ਗਿਆ ਹੈ ਇਨ੍ਹਾਂ ਦੀ ਨਿਯੁਕਤੀ ਸਮੇਂ ਮਰਯਾਦਾ ਦੀ ਘੋਰ ਉਲੰਘਣਾ ਹੋਈ ਹੈ | ਇਨ੍ਹਾਂ ਦੋਨਾਂ ਦੀਆਂ ਪੰਥ ਵਿਚ ਦੁਬਿਧਾ ਪਾਉਣ ਵਾਲੀਆਂ ਕਾਰਵਾਈਆਂ ਕਾਰਨ ਇਨ੍ਹਾਂ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਲੋਂ ਤਨਖਾਈਏ ਕਰਾਰ ਦਿੱਤਾ ਹੋਇਆ ਹੈ | ਇਸ ਲਈ ਹੁਣ ਇਨ੍ਹਾਂ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰ ਅਖਵਾਉਣ ਦਾ ਕੋਈ ਹੱਕ ਨਹੀਂ | ਸੰਤ ਸਮਾਜ ਨੇ ਇਨ੍ਹਾਂ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਹੈ ਕਿ ਸ਼ੋ੍ਰੋਮਣੀ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗਿਆਨੀ ਗੜਗੱਜ ਨੂੰ 6 ਜੂਨ ਦੀ ਵਰੇਗੰਢ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਦੇਣ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕੇ ਤਾਂ ਜੋ ਓਥੇ ਕਿਸੇ ਕਿਸਮ ਦਾ ਕੋਈ ਵੀ ਟਕਰਾਅ ਨਾ ਹੋਵੇ ਅਤੇ ਸਿੱਖ ਪੰਥ ਵਿਚ ਇਕਸੁਰਤਾ ਅਤੇ ਤਖ਼ਤ ਸਾਹਿਬ ਉਪਰ ਮਰਯਾਦਾ ਬਣੀ ਰਹੇ | ਉਨ੍ਹਾਂ ਕਿਹਾ ਕਿ ਜੇਕਰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਕੋਈ ਵੀ ਟਕਰਾਅ ਹੁੰਦਾ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ | ਉਪਰੋਕਤ ਬਿਆਨ ਸੰਤ ਸਮਾਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸੰਤ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਜਥੇਦਾਰ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਜਥੇਦਾਰ ਬਲਵਿੰਦਰ ਸਿੰਘ ਤਰਨਾ ਦਲ ਕੈਲੇ, ਜਥੇਦਾਰ ਪੰਜਾਬ ਸਿੰਘ ਪੰਜ ਹੱਥਾ, ਜਥੇਦਾਰ ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ ਚੌਕ, ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸੰਤ ਲਖਬੀਰ ਸਿੰਘ ਰਤਵਾੜੇ ਵਾਲੇ, ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ, ਸੰਤ ਗੁਰਜੀਤ ਸਿੰਘ ਨਾਨਕਸਰ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਜੋਰਾ ਸਿੰਘ ਬਧਨੀ ਕਲਾਂ, ਮਹੰਤ ਕਾਹਨ ਸਿੰਘ ਸੇਵਾ ਪੰਥੀ, ਮਹੰਤ ਰਣਜੀਤ ਸਿੰਘ ਸੇਵਾ ਪੰਥੀ, ਸੰਤ ਹਰਜਿੰਦਰ ਸਿੰਘ ਜਿੰਦੂ ਨਾਨਕਸਰ, ਸੰਤ ਬੁੱਧ ਸਿੰਘ ਨਿੱਕੇ ਘੁੰਮਣ, ਸੰਤ ਮਹਿੰਦਰ ਸਿੰਘ ਜਨੇਰ ਵਾਲਿਆਂ ਵਲੋਂ ਸਾਂਝੇ ਰੂਪ ਵਿਚ ਜਾਰੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜੂਨ '84 ਘੱਲੂਘਾਰਾ ਦਿਵਸ ਸੰਬੰਧੀ ਅਖੰਡ ਪਾਠ ਸਾਹਿਬ ਆਰੰਭ <br/> ਅਗਲੀ ਖ਼ਬਰ ਜੰਗ ਦੇ ਨਾਂਅ 'ਤੇ ਕੀਤੀ ਜਾ ਰਹੀ ਸਿਆਸਤ ਖ਼ਿਲਾਫ਼ ਲੋਕ ਲਾਮਬੰਦ ਹੋਣ-ਦੀਪਾਂਕਰ ਭੱਟਾਚਾਰੀਆ
Ad Position 24