25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜੂਨ '84 ਘੱਲੂਘਾਰਾ ਦਿਵਸ ਸੰਬੰਧੀ ਅਖੰਡ ਪਾਠ ਸਾਹਿਬ ਆਰੰਭ <br/>

Ad Position 21
No active advertisement
ਅਜੀਤ ਡੈਸਕ 05-06-2025

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰਾ ਦਿਵਸ ਸੰਬੰਧੀ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸੰਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 6 ਜੂਨ ਨੂੰ ਸਵੇਰੇ 8 ਵਜੇ ਪਾਏ ਜਾਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ | ਅਰਦਾਸ ਉਪਰੰਤ ਸੰਗਤਾਂ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਨ ਕਰਵਾਇਆ | ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਧਾਮੀ ਨੇ ਕਿਹਾ ਕਿ ਜੂਨ 1984 'ਚ ਸਮੇਂ ਦੀ ਕਾਂਗਰਸ ਹਕੂਮਤ ਵਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ | ਅਰੰ ਭਤਾ ਮੌਕੇ ਪ੍ਰਧਾਨ ਧਾਮੀ ਤੋਂ ਇਲਾਵਾ ਸ਼੍ਰੋ੍ਰਮਣੀ ਕਮੇਟੀ ਮੈਂਬਰ ਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਭਾਈ ਸੁਖਦੇਵ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਅੰਮਿ੍ਤਪਾਲ ਸਿੰਘ ਕੁਲਾਰ, ਫੈਡਰੇਸ਼ਨ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ, ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਹੋਰ ਸੰਗਤਾਂ ਤੇ ਪ੍ਰਬੰਧਕ ਹਾਜ਼ਰ ਸਨ | ਇਸੇ ਦੌਰਾਨ ਘੱਲੂੁਘਾਰਾ ਸਮਾਗਮ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕਰਨ ਨੂੰ ਲੈ ਕੇ ਦਮਦਮੀ ਟਕਸਾਲ ਸਮੇਤ ਹੋਰ ਕਈ ਸਿਖ ਜਥੇਬੰਦੀਆਂ ਦੇ ਸੰਭਾਵੀ ਵਿਰੋਧ ਤੇ ਟਕਰਾਅ ਨੂੰ ਦੇਖਦਿਆਂ ਸ਼ੋ੍ਰਮਣੀ ਕਮੇਟੀ ਤੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜਾਣਕਾਰੀ ਅਨੁਸਾਰ ਸ਼ੋ੍ਰਮਣੀ ਕਮੇਟੀ ਵਲੋਂ 6 ਜੂਨ ਨੂੰ ਆਪਣਾ ਦਫ਼ਤਰ ਵੀ 9 ਵਜੇ ਦੀ ਥਾਂ ਅੰਮਿ੍ਤ ਵੇਲੇ 4 ਵਜੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਕਿ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ ਘੱਲੂਘਾਰਾ ਸਮਾਗਮ ਦੌਰਾਨ ਡਿਊਟੀਆਂ ਠੀਕ ਤਰ੍ਹਾਂ ਨਿਭਾਅ ਸਕਣ |
ਭਾਈ ਭੂਰਾ ਕੋਹਨਾ ਦੀ ਅਪੀਲ
ਇਸੇ ਦੌਰਾਨ ਪੰਜ ਮੈਂਬਰੀ ਭਰਤੀ ਕਮੇਟੀ ਦੇ ਸਮਰਥਕ, ਸ਼ੋ੍ਰਮਣੀ ਕਮੇਟੀ ਮੈਂਬਰ ਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਸੰਭਾਵੀ ਟਕਰਾਅ ਤੋਂ ਬਚਣ ਲਈ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਨੂੰ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਨਹੀਂ ਕਰਨਾ ਚਾਹੀਦਾ, ਕਿਉਂਕਿ ਸੰਤ ਭਿੰਡਰਾਂਵਾਲਿਆਂ ਦੇ ਪਰਿਵਾਰ ਨੇ ਵੀ ਜਥੇਦਾਰ ਗੜਗੱਜ ਵਲੋਂ ਦਿੱਤੇ ਜਾਣ ਵਾਲੇ ਸਨਮਾਨ ਦਾ ਵਿਰੋਧ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਫ਼ੌਜੀ ਨੇ ਪਤਨੀ ਤੇ ਪੁੱਤਰ ਦੇ ਮਾਰੀਆਂ ਗੋਲੀਆਂ-ਪੁੱਤ ਦੀ ਮੌਤ <br/> ਅਗਲੀ ਖ਼ਬਰ ਕੱਲ੍ਹ ਗਿਆਨੀ ਗੜਗੱਜ ਦੇ ਸੰਦੇਸ਼ ਦੇਣ ਨਾਲ ਅਕਾਲ ਤਖ਼ਤ ਸਾਹਿਬ 'ਤੇ ਮਰਯਾਦਾ ਹੋ ਸਕਦੀ ਹੈ ਭੰਗ-ਸੰਤ ਸਮਾਜ <br/>
Ad Position 24