ਮੁੱਲਾਂਪੁਰ ਦਾਖਾ (ਲੁਧਿਆਣਾ), 4 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਕ ਨੇ ਬਿਆਨ ਰਾਹੀਂ ਕਿਹਾ ਕਿ ਸਾਬਕਾ ਕੇਂਦਰੀ ਵਜ਼ੀਰ ਤੇ ਟਕਸਾਲੀ ਆਗੂ ਸਵ: ਸੁਖਦੇਵ ਸਿੰਘ ਢੀਂਡਸਾ ਵਲੋਂ ਸਿਆਸੀ ਸਫਰ ਦੌਰਾਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਅਥਾਹ ਕਾਰਜ ਕਰਵਾਏ ਅਤੇ ਸ: ਢੀਂਡਸਾ ਵਲੋਂ ਸਿੱਖ ਪੰਥ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ | ਸੁਖਦੇਵ ਸਿੰਘ ਚੱਕ ਅਨੁਸਾਰ ਅਕਾਲ ਚਲਾਣਾ ਕਰ ਗਏ ਸਵ: ਸੁਖਦੇਵ ਸਿੰਘ ਢੀਂਡਸਾ ਸਾਬਕਾ (ਕੇਂਦਰੀ ਵਜ਼ੀਰ) ਨਮਿੱਤ ਅਰੰਭ ਸ੍ਰੀ ਸਹਿਜ ਪਾਠ ਦੇ ਭੋਗ 8 ਜੂਨ ਨੂੰ ਅੰਮਿ੍ਤ ਵੇਲੇ ਪੈਣਗੇ | ਸ਼ਰਧਾਂਜਲੀ ਸਮਾਰੋਹ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ |
ਢੀਂਡਸਾ ਨਮਿਤ ਅੰਤਿਮ ਅਰਦਾਸ 8 ਨੂੰ -ਚੱਕ
ਅਜੀਤ ਡੈਸਕ
05-06-2025