ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਜਨਰਲ ਅਸੀਮ ਮੁਨੀਰ 'ਤੇ ਦੋਸ਼ ਲਗਾਇਆ ਹੈ ਕਿ ਜਨਰਲ ਨੇ ਬਦਲਾ ਲੈਣ ਲਈ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਜੇਲ੍ਹ 'ਚ ਬੰਦ ਕਰ ਦਿੱਤਾ | ਖ਼ਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਹੁੰਦਿਆਂ ਅਸੀਮ ਮੁਨੀਰ ਨੂੰ ਆਈ. ਐੱਸ. ਆਈ. ਮੁਖੀ ਦੇ ਅਹੁਦੇ ਤੋਂ ਹਟਾਇਆ ਸੀ ਤਾਂ ਉਸ ਨੇ ਬਦਲਾ ਲੈਣ ਦੀ ਨੀਯਤ ਨਾਲ ਬੁਸ਼ਰਾ ਨੂੰ ਇਕ ਤੋਂ ਬਾਅਦ ਇਕ ਕਈ ਝੂਠੇ ਮਾਮਲਿਆਂ 'ਚ ਫਸਾਇਆ | ਉਨ੍ਹਾਂ ਨੇ ਕਿਹਾ ਕਿ ਬੁਸ਼ਰਾ ਬੀਬੀ ਇਕ ਘਰੇਲੂ ਔਰਤ ਹੈ ਅਤੇ ਉਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ |
ਫ਼ੌਜ ਮੁਖੀ ਨੇ ਬਦਲਾ ਲੈਣ ਲਈ ਮੇਰੀ ਪਤਨੀ ਨੂੰ ਜੇਲ੍ਹ ਭੇਜਿਆ-ਇਮਰਾਨ ਖ਼ਾਨ
ਅਜੀਤ ਡੈਸਕ
05-06-2025