25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ-ਸ਼ੁਰੂਆਤੀ ਦੌਰ 'ਚ ਚਹੁਕੋਣਾ ਬਣਿਆ ਮੁਕਾਬਲਾ

Ad Position 21
No active advertisement
ਅਜੀਤ ਡੈਸਕ 05-06-2025

ਗਰਮੀ ਦੇ ਮੌਸਮ 'ਚ ਉਮੀਦਵਾਰਾਂ ਵਲੋਂ ਸਵੇਰ-ਸ਼ਾਮ ਵੋਟਰਾਂ ਨਾਲ ਕੀਤਾ ਜਾ ਰਿਹਾ ਰਾਬਤਾ ਕਾਇਮ


ਲੁਧਿਆਣਾ, 4 ਜੂਨ (ਜਗਮੀਤ ਸਿੰਘ)-ਪੰਜਾਬ ਦੀ ਇਕੋ-ਇਕ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਸਮੇਤ ਕੁੱਲ 15 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ | ਚੋਣ ਪ੍ਰਚਾਰ ਦੇ ਸ਼ੁਰੂਆਤੀ ਦੌਰ 'ਚ ਭਾਵੇਂ ਮੁੱਖ ਮੁਕਾਬਲਾ ਆਪ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਵਿਚਾਲੇ ਨਜ਼ਰ ਆ ਰਿਹਾ ਹੈ ਪਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਇਕ-ਦੋ ਆਜ਼ਾਦ ਉਮੀਦਵਾਰ ਸਿਆਸੀ ਮਾਹਿਰਾਂ ਦੇ ਗਣਿਤ ਨੂੰ ਵਿਗਾੜ ਸਕਦੇ ਹਨ | ਕਾਂਗਰਸ ਪਾਰਟੀ ਵਲੋਂ ਭਾਰਤ ਭੂਸ਼ਣ ਆਸ਼ੂ, 'ਆਪ' ਵਲੋਂ ਸੰਜੀਵ ਅਰੋੜਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਜੀਵਨ ਗੁਪਤਾ ਵਲੋਂ ਚੋਣ ਪ੍ਰਚਾਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ | ਗਰਮੀ ਦੇ ਇਸ ਮੌਸਮ 'ਚ ਉਮੀਦਵਾਰਾਂ ਵਲੋਂ ਸਵੇਰ ਅਤੇ ਸ਼ਾਮ ਦੇ ਸਮੇਂ ਡੋਰ-ਟੂ-ਡੋਰ ਪ੍ਰਚਾਰ ਦੇ ਨਾਲ ਹੀ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਤੱਕ ਆਪਣੀ ਗੱਲ ਪਹੁੰਚਾਉਣ 'ਚ ਲੱਗੇ ਹੋਏ ਹਨ | ਉਥੇ ਹੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੀ ਪਾਰਟੀ ਦੇ ਉਮੀਦਵਾਰ ਨਵਨੀਤ ਕੁਮਾਰ ਦੇ ਨਾਲ ਆਪ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚਣ ਦੇ ਨਾਲ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਦੀ ਇਕਜੁੱਟਤਾ ਵੀ ਚੋਣ ਪ੍ਰਚਾਰ 'ਚ ਸਾਹਮਣੇ ਆ ਰਹੀ ਹੈ | ਇਸਦੇ ਨਾਲ ਹੀ ਆਜ਼ਾਦ ਉਮੀਦਵਾਰ ਐਲਬਰਟ ਦੂਆ ਜੋ ਕਿ ਇਕ ਵਿਸ਼ੇਸ਼ ਭਾਈਚਾਰੇ 'ਚ ਚੰਗੀ ਪਕੜ ਰੱਖਦੇ ਹਨ ਵਲੋਂ ਵੀ ਆਪਣਾ ਚੋਣ ਪ੍ਰਚਾਰ ਆਰੰਭਿਆ ਹੋਇਆ ਹੈ | ਆਉਣ ਵਾਲੇ ਦਿਨਾਂ 'ਚ ਵਧਣ ਵਾਲੇ ਤਾਪਮਾਨ ਦੇ ਨਾਲ ਹੀ ਉਮੀਦਵਾਰਾਂ ਦੇ ਧੂੰਆਂਧਾਰ ਪ੍ਰਚਾਰ ਦੇ ਨਾਲ ਸਿਆਸੀ ਪਾਰਾ ਵੀ ਵਧਣ ਦੇ ਅਸਾਰ ਹਨ ਅਤੇ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਕੇਂਦਰੀ ਆਗੂਆਂ ਵਲੋਂ ਹਲਕਾ ਲੁਧਿਆਣਾ ਪੱਛਮੀ 'ਚ ਪਹੁੰਚ ਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾਵੇਗਾ | ਚੋਣ ਪ੍ਰਚਾਰ ਦੇ ਸ਼ੁਰੂਆਤੀ ਦੌਰ 'ਚ ਕਾਂਗਰਸ ਪਾਰਟੀ ਵਲੋਂ ਤਾਂ ਆਪਣੇ 40 ਦੇ ਕਰੀਬ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰਕੇ ਵਿਰੋਧੀ ਪਾਰਟੀਆਂ ਨੂੰ ਚੈਲੰਜ ਦੇ ਵੀ ਦਿੱਤਾ ਗਿਆ ਹੈ ਪਰ ਜੇਕਰ ਦੇਖਿਆ ਜਾਵੇ ਤਾਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼ੁਰੂਆਤੀ ਦੌਰ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਲਈ ਜਿੱਤ ਤੱਕ ਪਹੁੰਚਣ ਦੇ ਰਸਤੇ ਇਕ ਸਮਾਨ ਖੁੱਲੇ੍ਹ ਹੋਏ ਹਨ | ਦੇਖਣਾ ਹੋਵੇਗਾ ਕਿ ਇਸ ਜ਼ਿਮਨੀ ਚੋਣ 'ਚ ਕਿਹੜੀ ਪਾਰਟੀ ਦਾ ਉਮੀਦਵਾਰ ਹਲਕੇ ਦੇ ਵੋਟਰਾਂ ਤੱਕ ਆਪਣੀ ਗੱਲ ਪਹੁੰਚਾਉਣ 'ਚ ਸਫਲ ਸਾਬਤ ਹੁੰਦੇ ਹੋਏ ਜਿੱਤ ਦਾ ਝੰਡਾ ਗੱਡਦਾ ਹੈ ਅਤੇ ਹਲਕਾ ਲੁਧਿਆਣਾ ਪੱਛਮੀ ਦੇ ਸਰਤਾਜ ਦਾ ਤਾਜ ਪ੍ਰਾਪਤ ਕਰਦਾ ਹੈ?
ਆਜ਼ਾਦ ਉਮੀਦਵਾਰ ਨੇ ਦਿੱਤਾ 'ਆਪ' ਉਮੀਦਵਾਰ ਨੂੰ ਸਮਰਥਨ
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਦਲ-ਬਦਲੀ ਕੀਤੀ ਜਾ ਰਹੀ ਹੈ | ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀਆਂ ਬਦਲਣ ਦੇ ਬਾਅਦ ਹੁਣ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਉਮੀਦਵਾਰਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ | ਸਮੂਹ ਸਮਾਜ ਸੰਗਠਨ ਪਾਰਟੀ ਦੇ ਪ੍ਰਧਾਨ ਅਤੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਕਮਲ ਪਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਅੱਗ ਨਾ ਲਗਾਉਣ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਤਾਜ਼ਾ ਬਰਫ਼ਬਾਰੀ
Ad Position 24