25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ ਪੰਜਾਬ ਸਰਕਾਰ

Ad Position 21
No active advertisement
ਅਜੀਤ ਡੈਸਕ 05-06-2025


6 ਜ਼ਿਲਿ੍ਹਆਂ 'ਚ ਲਾਗੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ-ਖੁੱਡੀਆਂ
<br/>

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)– ਸੂਬੇ ਵਿਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਨੇ ਇਸ ਸਾਲ 12 ਹਜ਼ਾਰ ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸੰਬੰਧੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਹੈ | ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17 ਹਜ਼ਾਰ 500 ਰੁਪਏ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪ੍ਰਾਜੈਕਟ 6 ਜ਼ਿਲਿ੍ਹਆਂ ਬਠਿੰਡਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿਚ ਪਾਇਲਟ ਪ੍ਰੋਜੈਕਟ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਅਧੀਨ 12 ਹਜ਼ਾਰ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਹੈ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਨ ਅਤੇ ਸੇਧ ਪ੍ਰਦਾਨ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਗਏ ਹਨ | ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਹੁਣ ਤੱਕ 1500 ਹੈਕਟੇਅਰ ਰਕਬੇ ਵਿਚ ਸਾਉਣੀ ਮੱਕੀ ਦੀ ਬਿਜਾਈ ਹੋ ਚੁੱਕੀ ਹੈ | ਇਹ ਕਦਮ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਹਿਮ ਸਿੱਧ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਗਰੀ 'ਚ ਅੱਜ ਸਜਾਇਆ ਜਾਵੇਗਾ 'ਘੱਲੂਘਾਰਾ ਯਾਦਗਾਰੀ ਮਾਰਚ'-ਕੰਵਰਪਾਲ ਸਿੰਘ ਅਗਲੀ ਖ਼ਬਰ ਆਸਟ੍ਰੇਲੀਆ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ <br/>
Ad Position 24