25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਾਰਤ ਤੇ ਪਾਕਿ ਦੀਆਂ ਖ਼ੁਫ਼ੀਆ ਏਜੰਸੀਆਂ ਮਿਲ ਕੇ ਕੰਮ ਕਰਨ ਤਾਂ ਅੱਤਵਾਦ ਖ਼ਤਮ ਹੋ ਸਕਦੈ-ਬਿਲਾਵਲ ਭੁੱਟੋ <br/>

Ad Position 21
No active advertisement
ਅਜੀਤ ਡੈਸਕ 05-06-2025

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਭਾਰਤ ਨਾਲ ਹਾਲ ਹੀ 'ਚ ਹੋਏ ਟਕਰਾਅ ਤੋਂ ਬਾਅਦ ਕੌਮਾਂਤਰੀ ਭਾਈਚਾਰੇ ਦਾ ਸਮਰਥਨ ਪ੍ਰਾਪਤ ਕਰਨ ਲਈ ਵਿਸ਼ਵ-ਵਿਆਪੀ ਕੂਟਨੀਤਕ ਯਤਨ ਦੇ ਹਿੱਸੇ ਵਜੋਂ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਨ ਲਈ ਅਮਰੀਕਾ ਪੁੱਜੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਧਾਨ ਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਹੈੱਡਕੁਆਟਰ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜੇਕਰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਤੇ ਭਾਰਤੀ ਏਜੰਸੀ 'ਰਾਅ' ਇਕੱਠੇ ਬੈਠ ਕੇ ਕੰਮ ਕਰਨ ਲਈ ਤਿਆਰ ਹੋ ਜਾਣ ਤਾਂ ਦੋਵਾਂ ਮੁਲਕਾਂ 'ਚ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਕੌਮਾਂਤਰੀ ਭਾਈਚਾਰੇ ਨੂੰ ਦੱਖਣੀ ਏਸ਼ੀਆ 'ਚ ਸਰਗਰਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ | ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਹਾਲ ਹੀ 'ਚ ਹੋਈ ਜੰਗਬੰਦੀ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਟਕਰਾਅ ਦਾ ਖ਼ਤਰਾ ਘੱਟ ਨਹੀਂ ਹੋਇਆ, ਸਗੋਂ ਹੋਰ ਵਧਿਆ ਹੈ |
ਵਿਦੇਸ਼ੀ ਮੁਸਲਿਮ ਪੱਤਰਕਾਰ ਨੇ ਬਿਲਾਵਲ ਨੂੰ ਕਰਵਾਇਆ ਚੁੱਪ
ਪ੍ਰੈੱਸ ਕਾਨਫ਼ਰੰਸ ਦੌਰਾਨ ਬਿਲਾਵਲ ਭੁੱਟੋ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ 'ਚ ਮੁਸਲਮਾਨਾਂ ਨੂੰ ਅੱਤਵਾਦੀ ਮੰਨਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਵੱਖਰੇ ਢੰਗ ਨਾਲ ਵੇਖਿਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਨੂੰ ਸ਼ਾਂਤੀ ਪਸੰਦ ਨਹੀਂ ਹੈ ਤੇ ਉਹ ਅਸ਼ਾਂਤੀ ਵਧਾ ਰਹੇ ਹਨ | ਇਸ 'ਤੇ ਇਕ ਵਿਦੇਸ਼ੀ ਮੁਸਲਿਮ ਪੱਤਰਕਾਰ ਨੇ ਕਿਹਾ ਕਿ ਤੁਸੀਂ ਜੋ ਕਹਿ ਰਹੇ ਹੋ ਉਸ ਦੇ ਉਲਟ ਭਾਰਤ ਦੇ ਆਪ੍ਰੇਸ਼ਨ ਸੰਧੂਰ ਦੀ ਬ੍ਰੀਫਿੰਗ ਦੀ ਅਗਵਾਈ ਇਕ ਮਹਿਲਾ ਮੁਸਲਿਮ ਅਧਿਕਾਰੀ ਕਰ ਰਹੀ ਸੀ | ਇਸ 'ਤੇ ਬਿਲਾਵਲ ਚੁੱਪਚਾਪ ਆਪਣਾ ਸਿਰ ਹਿਲਾਉਂਦੇ ਹੋਏ ਵਿਖਾਈ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਸਿੰਧੂ ਜਲ ਸੰਧੀ ਬਾਰੇ ਫ਼ੈਸਲੇ ਤੋਂ ਬਾਅਦ ਪਾਕਿ ਡਾਇਮਰ-ਭਾਸ਼ਾ ਡੈਮ ਦੀ ਉਸਾਰੀ 'ਚ ਲਿਆਏਗਾ ਤੇਜ਼ੀ ਅਗਲੀ ਖ਼ਬਰ ਕਰਾਚੀ ਜੇਲ੍ਹ ਮਾਮਲੇ 'ਚ ਸਿੰਧ ਦਾ ਆਈ. ਜੀ. ਬਰਖ਼ਾਸਤ, ਡੀ.ਆਈ.ਜੀ. ਅਤੇ ਜੇਲ੍ਹ ਸੁਪਰਡੈਂਟ ਮੁਅੱਤਲ
Ad Position 24