25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਝੋਨੇ ਦੇ ਸਮਰਥਨ ਮੁੱਲ 'ਚ 69 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਕਾਦੀਆਂ

Ad Position 21
No active advertisement
ਅਜੀਤ ਡੈਸਕ 05-06-2025

ਲੁਧਿਆਣਾ, 4 ਜੂਨ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸੂਬਾ ਪ੍ਰਧਾਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਨੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ 14 ਸਾਉਣੀ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿੱਚ ਵਾਧੇ ਦੀ ਮਨਜ਼ੂਰੀ ਦੇ ਦਿੱਤੀ ਹੈ | ਇਕ ਪਾਸੇ ਤਾਂ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕੀਤਾ ਜਾਵੇਗਾ, ਦੂਜੇ ਪਾਸੇ ਸਮਰਥਨ ਮੁੱਲ ਵਿਚ ਸਿਰਫ 69 ਰੁਪਏ ਦਾ ਵਾਧਾ ਜਿਹੜਾ ਕਿ ਕੀਮਤ ਸੂਚਕ ਅੰਕ ਦੇ ਅਨੁਸਾਰ ਵੀ ਨਹੀਂ ਹ | ਇਹ ਵਾਧਾ ਕਿਸ ਪ੍ਰਕਾਰ ਨਾਲ ਕੀਤਾ ਗਿਆ ਹੈ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਇਹ ਤਾਂ ਸ਼ਰੇ੍ਹਆਮ ਕਿਸਾਨਾਂ ਦੇ ਹਾਲਤਾਂ ਤੇ ਮਰਮ ਲਗਾਉਣ ਦੀ ਥਾਂ ਉਨ੍ਹਾਂ ਦੇ ਦਰਦ ਦਾ ਮਜ਼ਾਕ ਉਡਾਉਣ ਦਾ ਕੰਮ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਜ਼ੀਰਸਤਾਨ 'ਚ ਮੁਕਾਬਲੇ ਦੌਰਾਨ 14 ਅੱਤਵਾਦੀ ਹਲਾਕ ਅਗਲੀ ਖ਼ਬਰ ਹਾਈ ਕੋਰਟ ਵਲੋਂ ਪੰਜਾਬ ਦੇ ਪ੍ਰਮੁੱਖ ਸਕੱਤਰ ਦੀ ਤਨਖ਼ਾਹ ਦਾ ਇਕ ਤਿਹਾਈ ਹਿੱਸਾ ਕੁਰਕ ਕਰਨ ਦਾ ਹੁਕਮ
Ad Position 24