29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕੋਰੋਨਾ ਦੇ ਮੱਦੇਨਜ਼ਰ ਜ਼ਰੂਰੀ ਪ੍ਰਬੰਧ ਕਰਨ ਸੂਬੇ-ਸਿਹਤ ਮੰਤਰਾਲਾ <br/>

Ad Position 21
No active advertisement
ਅਜੀਤ ਡੈਸਕ 05-06-2025
ਨਵੀਂ ਦਿੱਲੀ, 4 ਜੂਨ (ਪੀ. ਟੀ. ਆਈ.)-ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਾਰੇ ਸੂਬਿਆਂ ਨੂੰ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ, ਆਈਸੋਲੇਸ਼ਨ ਬੈੱਡ, ਵੈਂਟੀਲੇਟਰਾਂ ਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਡਾ. ਸੁਨੀਤਾ ਸ਼ਰਮਾ ਦੀ ਪ੍ਰਧਾਨਗੀ ਹੇਠ 2 ਤੇ 3 ਜੂਨ ਨੂੰ ਤਕਨੀਕੀ ਸਮੀਖਿਆ ਦੀ ਮੀਟਿੰਗ ਕੀਤੀ ਗਈ | ਮੌਜੂਦਾ ਕੋਰੋਨਾ ਸਥਿਤੀ ਤੇ ਤਿਆਰੀ ਉਪਾਵਾਂ ਦਾ ਮੁਲੰਕਣ ਕਰਨ ਲਈ ਇਹ ਮੀਟਿੰਗ ਕੀਤੀ ਗਈ, ਜਿਸ 'ਚ ਆਫ਼ਤ ਪ੍ਰਬੰਧਨ ਸੈੱਲ, ਐਮਰਜੈਂਸੀ ਪ੍ਰਬੰਧਨ ਪ੍ਰਤੀਕਿਰਿਆ (ਈ.ਐਮ.ਆਰ.) ਸੈਲ, ਰਾਸ਼ਟਰੀ ਰੋਗ ਨਿਯੰਤਰਣ ਕੇਂਦਰ (ਐਨ.ਸੀ.ਡੀ.ਸੀ.), ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ, ਏਕੀਕਿ੍ਤ ਬਿਮਾਰੀ ਨਿਗਰਾਨੀ ਪ੍ਰੋਗਰਾਮ (ਆਈ.ਡੀ.ਐਸ.ਪੀ.) ਤੇ ਦਿੱਲੀ 'ਚ ਮੌਜੂਦ ਕੇਂਦਰ ਸਰਕਾਰ ਦੇ ਹਸਪਤਾਲਾਂ ਦੇ ਪ੍ਰਤੀਨਿਧੀਆਂ ਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ | ਇਸ ਦੌਰਾਨ ਸੂਬਿਆਂ ਨੂੰ ਆਕਸੀਜਨ, ਆਈਸੋਲੇਸ਼ਨ ਬੈਡ, ਵੈਂਟੀਲੇਟਰਾਂ ਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ |

Ad Position 22
No active advertisement
ਪਿਛਲੀ ਖ਼ਬਰ ਐਲਨ ਮਸਕ ਦੇ ਪਿਤਾ ਅਯੁੱਧਿਆ ਪੁੱਜੇ <br/> ਅਗਲੀ ਖ਼ਬਰ ਤਿੰਨਾਂ ਸੈਨਾਵਾਂ ਦੀਆਂ ਮਹਿਲਾ ਅਧਿਕਾਰੀਆਂ ਦੀ ਸਮੁੰਦਰੀ ਯਾਤਰਾ ਮੁਹਿੰਮ ਟੀਮ ਵਾਪਸ ਪਰਤੀ <br/>
Ad Position 24