29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਿ੍ਸ਼ਟਾਚਾਰ ਦੇ ਮਾਮਲੇ 'ਚ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਸੰਮਨ <br/>

Ad Position 21
No active advertisement
ਅਜੀਤ ਡੈਸਕ 05-06-2025

ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਭਿ੍ਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਵਲੋਂ ਸੰਮਨ ਭੇਜ ਕੇ ਤਲਬ ਕੀਤਾ ਗਿਆ ਹੈ | ਏ.ਸੀ.ਬੀ. ਵਲੋਂ ਦੋਵਾਂ ਆਗੂਆਂ ਨੂੰ ਇਹ ਸੰਮਨ ਦਿੱਲੀ ਦੇ ਸਰਕਾਰੀ ਸਕੂਲਾਂ 'ਚ ਕਲਾਸ-ਰੂਮਾਂ ਦੀ ਉਸਾਰੀ 'ਚ ਕਥਿਤ ਭਿ੍ਸ਼ਟਾਚਾਰ ਦੇ ਮਾਮਲੇ ਲਈ ਜਾਰੀ ਕੀਤੇ ਗਏ ਹਨ | ਬਿਊਰੋ ਵਲੋਂ ਪੁੱਛਗਿੱਛ ਲਈ ਸਤੇਂਦਰ ਜੈਨ ਨੂੰ 6 ਜੂਨ ਨੂੰ ਏ.ਸੀ.ਬੀ. ਦਫ਼ਤਰ ਬੁਲਾਇਆ ਗਿਆ ਹੈ, ਜਦਕਿ ਮਨੀਸ਼ ਸਿਸੋਦੀਆ ਨੂੰ 9 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ | ਇਹ ਮਾਮਲਾ 12,748 ਕਲਾਸ-ਰੂਮਾਂ ਤੇ ਇਮਾਰਤਾਂ ਦੀ ਉਸਾਰੀ 'ਚ 2000 ਕਰੋੜ ਰੁਪਏ ਦੇ ਘੁਟਾਲੇ ਨਾਲ ਸੰਬੰਧਿਤ ਹੈ | ਬਿਊਰੋ ਮੁਤਾਬਿਕ ਦਿੱਲੀ 'ਚ 'ਆਪ' ਸਰਕਾਰ ਦੇ ਰਾਜ ਦੌਰਾਨ 12,748 ਕਲਾਸ-ਰੂਮਾਂ ਤੇ ਇਮਾਰਤਾਂ ਦੀ ਉਸਾਰੀ 'ਚ 2,000 ਕਰੋੜ ਰੁਪਏ ਦਾ ਵੱਡਾ ਘੁਟਾਲ਼ਾ ਸਾਹਮਣੇ ਆਇਆ ਹੈ¢ ਇਹ ਪ੍ਰਾਜੈਕਟ ਕਥਿਤ ਤੌਰ 'ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ | ਉਸਾਰੀ ਦੌਰਾਨ ਲਾਗਤ 'ਚ ਵੱਡਾ ਵਾਧਾ ਦੇਖਿਆ ਗਿਆ | ਇਸ ਤੋਂ ਇਲਾਵਾ ਨਿਰਧਾਰਿਤ ਸਮੇਂ ਦੇ ਅੰਦਰ ਇਕ ਵੀ ਕੰਮ ਪੂਰਾ ਨਹੀਂ ਹੋਇਆ | ਬਿਊਰੋ ਵਲੋਂ ਦਰਜ ਕੀਤੇ ਮਾਮਲੇ 'ਚ ਇਨ੍ਹਾਂ ਆਗੂਆਂ 'ਤੇ ਦਿੱਲੀ ਦੇ ਸਰਕਾਰੀ ਸਕੂਲਾਂ 'ਚ ਕਲਾਸ-ਰੂਮਾਂ ਦੀ ਉਸਾਰੀ 'ਚ ਭਾਰੀ ਵਿੱਤੀ ਬੇਨਿਯਮੀਆਂ ਕਰਨ ਦਾ ਦੋਸ਼ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਮੰਤਰੀ ਪ੍ਰੀਸ਼ਦ ਦੀ ਮੀਟਿੰਗ 'ਚ ਸਵਦੇਸ਼ੀ ਹਥਿਆਰਾਂ ਦੀ ਤਾਕਤ 'ਤੇ ਜ਼ੋਰ ਦਿੱਤਾ ਅਗਲੀ ਖ਼ਬਰ ਐਲਨ ਮਸਕ ਦੇ ਪਿਤਾ ਅਯੁੱਧਿਆ ਪੁੱਜੇ <br/>
Ad Position 24