ਨਵੀਂ ਦਿੱਲੀ, 4 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਸਵਦੇਸ਼ੀ ਹਥਿਆਰਾਂ ਨੇ ਆਪ੍ਰੇਸ਼ਨ ਸੰਧੂਰ 'ਚ ਆਪਣੀ ਤਾਕਤ ਸਾਬਤ ਕੀਤੀ ਤੇ ਦਿਖਾਇਆ ਕਿ ਉਹ ਕਿਸੇ ਤੋਂ ਘੱਟ ਨਹੀਂ ਹਨ | ਸੂਤਰਾਂ ਅਨੁਸਾਰ ਉਨ੍ਹਾਂ ਕਿਹਾ ਕਿ 'ਮੇਕ ਇਨ ਇੰਡੀਆ' ਦੇ ਅਧੀਨ ਬਣੇ ਰੱਖਿਆ ਹਥਿਆਰ ਤੇ ਪਲੇਟਫਾਰਮ ਸਰਕਾਰ ਲਈ ਇਕ ਤਰਜੀਹ ਹੋਣਗੇ | ਮੋਦੀ ਨੇ ਆਪਣੀ ਮੰਤਰੀ ਪ੍ਰੀਸ਼ਦ ਨੂੰ ਉੱਚਾ ਟੀਚਾ ਰੱਖਣ ਤੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਓਵਰਡਰਾਈਵ 'ਚ ਕੰਮ ਕਰਨ ਲਈ ਕਿਹਾ | ਸੂਤਰਾਂ ਨੇ ਕਿਹਾ ਕਿ ਇਹ ਵੀ ਉਜਾਗਰ ਕੀਤਾ ਗਿਆ ਕਿ ਪਾਕਿਸਤਾਨ ਨੇ ਖੁਦ 'ਆਪ੍ਰੇਸ਼ਨ ਸੰਧੂਰ' ਦੌਰਾਨ ਹੋਏ ਵੱਡੇ ਨੁਕਸਾਨ ਨੂੰ ਸਵੀਕਾਰ ਕੀਤਾ ਹੈ | ਆਪ੍ਰੇਸ਼ਨ ਸੰਧੂਰ ਤੋਂ ਬਾਅਦ ਇਹ ਪਹਿਲੀ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਸੀ |