ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ. ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਕਾਂਗਰਸੀ ਮੰਤਰੀਆਂ ਦਾ ਤੁਸੀਂ ਬੀਤੇ ਕੱਲ੍ਹ ਜ਼ਿਕਰ ਕੀਤਾ ਹੈ ਕਿ ਉਹ ਨਸ਼ੇ ਦੇ ਕਾਰੋਬਾਰ ਤੇ ਨਾਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਚਲਾਉਣ 'ਚ ਸ਼ਮੂਲੀਅਤ ਰੱਖਦੇ ਹਨ, ਉਨ੍ਹਾਂ ਸਾਰਿਆਂ ਦੇ ਨਾਮ ਜਨਤਕ ਕੀਤੇ ਜਾਣ। ਦੂਲੋਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਕ ਪੈ੍ਰੱਸ ਕਾਨਫ਼ਰੰਸ ਦੌਰਾਨ ਇਹ ਵੀ ਕਿਹਾ ਹੈ ਕਿ ਕਾਂਗਰਸ ਦੇ ਕੁਝ ਮੰਤਰੀਆਂ ਦੇ ਇਸ ਕਾਰੋਬਾਰ ਨਾਲ ਸੰਬੰਧ ਰਹੇ ਹਨ ਤਾਂ ਫਿਰ ਤੁਸੀਂ ਸਾਢੇ ਤਿੰਨ ਸਾਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਜਿਹੇ ਸਾਬਕਾ ਮੰਤਰੀਆਂ ਦੇ ਖ਼ਿਲਾਫ਼ ਨਾ ਕੋਈ ਕਾਰਵਾਈ ਕੀਤੀ ਨਾ ਹੀ ਉਨ੍ਹਾਂ ਦਾ ਨਾਮ ਜਨਤਕ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਵੀ ਅਜਿਹੇ ਆਗੂਆਂ ਨਾਲ ਅੰਦਰਖਾਤੇ ਸੈਟਿੰਗ ਜਾਂ ਸਮਝੌਤਾ ਹੋ ਗਿਆ ਜਿਸਦੇ ਚਲਦੇ ਹੀ ਸਿਰਫ਼ ਬਿਆਨਬਾਜ਼ੀ ਤਾਂ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਕਿਹੜੇ ਕਾਂਗਰਸੀ ਨਾਜਾਇਜ਼ ਸ਼ਰਾਬ ਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਨ, ਨਾਂਅ ਕਰੋ ਜਨਤਕ-ਦੂਲੋਂ
ਅਜੀਤ ਡੈਸਕ
05-06-2025