28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬੀ 'ਵਰਸਿਟੀ ਦੇ ਉੱਪ-ਕੁਲਪਤੀ ਸਮੇਤ ਤਿੰਨ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 30-08-2025

ਪਟਿਆਲਾ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਈ ਕਾਹਨ ਸਿੰਘ ਨਾਭਾ ਰਚਿਤ ਗੁਰਸ਼ਬਦ ਰਤਨਾਕਰ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦੱਬ ਕੇ ਨਸ਼ਟ ਕਰਨ ਦੇ ਮਾਮਲੇ ਵਿਚ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਐਫ.ਆਰ.ਆਈ. ਨੰਬਰ 0139 ਬੀ.ਐਨ.ਐੱਸ. 2023 ਕਾਨੂੰਨ ਦੀ ਧਾਰਾ 298 ਤਹਿਤ ਦਰਜ ਕੀਤੀ ਗਈ ਹੈ | ਇਹ ਮਾਮਲਾ ਯੂਨੀਵਰਸਿਟੀ ਦੇ ਉੱਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰ ਸਿੰਘ ਅਤੇ ਇੰਚਾਰਜ ਪਬਲੀਕੇਸ਼ਨ ਬਿਊਰੋ ਡਾ. ਹਰਜਿੰਦਰ ਸਿੰਘ ਕਾਲੜਾ ਦੇ ਵਿਰੁੱਧ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਮਨਵਿੰਦਰ ਸਿੰਘ, ਨਿਰਮਲਜੀਤ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਸਿੰਘ, ਸਾਹਿਲਦੀਪ ਸਿੰਘ, ਕੁਲਦੀਪ ਸਿੰਘ ਅਤੇ ਬਲਵਿੰਦਰ ਸਿੰਘ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ | ਪੰਜਾਬੀ ਯੂਨੀਵਰਸਿਟੀ ਵਲੋਂ ਬੀਤੇ ਕੱਲ੍ਹ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦਬਾਏ ਜਾਣ ਦੀ ਕੋਸ਼ਿਸ਼ ਕੀਤੀ ਗਈ ਜਿਸ 'ਤੇ ਵਿਦਿਆਰਥੀ ਆਗੂਆਂ ਵਲੋਂ ਇਤਰਾਜ਼ ਜਤਾਏ ਗਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵਲੋਂ 'ਮਹਾਨ ਕੋਸ਼' ਨੂੰ ਨਸ਼ਟ ਕਰਨ ਦੀ ਵਿਧੀ ਵਿਚ ਹੋਈ ਕੁਤਾਹੀ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਪਬਲੀਕੇਸ਼ਨ ਬਿਊਰੋ ਤੇ ਪੈੱ੍ਰਸ ਦੇ ਪ੍ਰੋਫੈਸਰ ਇੰਚਾਰਜ ਡਾ. ਹਰਿੰਦਰ ਪਾਲ ਸਿੰਘ ਕਾਲੜਾ ਅਤੇ ਵਣ ਤਿ੍ਣ ਜੀਵ ਜੰਤ ਸੰਤੁਲਨ ਮੁੜ ਬਹਾਲੀ ਕੇਂਦਰ ਦੇ ਡਾਇਰੈਕਟਰ ਡਾ. ਹਿਮੇਂਦਰ ਭਾਰਤੀ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ 'ਚ ਇਕ ਵਿਸ਼ੇਸ਼ ਵਫ਼ਦ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚਿਆ ਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪਹੁੰਚੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਪਸ਼ਚਾਤਾਪ ਦੀ ਅਰਦਾਸ ਕਰਦਿਆਂ ਸੇਵਾ ਅਰੰਭ ਕਰਵਾਈ ਤੇ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਸਸਕਾਰ ਲਈ ਗੋਇੰਦਵਾਲ ਸਾਹਿਬ ਲੈ ਜਾਣ ਲਈ ਸਮੇਟਣ ਦੀ ਕਾਰਵਾਈ ਆਰੰਭੀ | ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਜਾਰੀ ਇੱਕ ਪੱਤਰ ਵਿਚ ਇਸ ਘਟਨਾ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਇਸ ਨੂੰ ਅਨਜਾਣੇ ਵਿਚ ਹੋਈ ਭੁੱਲ ਦਸਿਆ ਗਿਆ ਹੈ | ਉਨ੍ਹਾਂ ਕਿਹਾ ਹੈ ਕਿ ਯੂਨੀਵਰਸਿਟੀ ਮੁਖੀ ਹੋਣ ਦੇ ਨਾਤੇ ਮੈਂ ਇਸ ਘਟਨਾ ਲਈ ਸਮੁੱਚੀ ਕੌਮ ਤੋਂ ਮੁਆਫ਼ੀ ਮੰਗਦਾ ਹਾਂ | ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਘਟਨਾ ਸਥਾਨ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਇਸ ਘਟਨਾ ਨੂੰ ਬੇਅਦਬੀ ਘਟਨਾ ਦੱਸਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਲੋਕਾਂ ਨੂੰ ਬਾਹਰ ਕੱਢਣ ਤੇ ਰਾਹਤ ਸਮੱਗਰੀ ਪਹੁੰਚਾਉਣ 'ਤੇ ਡਟੀ ਪੰਜਾਬ ਸਰਕਾਰ <br/> ਅਗਲੀ ਖ਼ਬਰ ਹੜ੍ਹਾਂ ਕਾਰਨ ਤਬਾਹੀ ਲਈ ਭਾਖੜਾ ਮੈਨੇਜਮੈਂਟ ਜ਼ਿੰਮੇਵਾਰ-ਨਰਿੰਦਰ ਸਿੰਘ ਲੇਹਲਾਂ <br/>
Ad Position 24