28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਲੋਕਾਂ ਨੂੰ ਬਾਹਰ ਕੱਢਣ ਤੇ ਰਾਹਤ ਸਮੱਗਰੀ ਪਹੁੰਚਾਉਣ 'ਤੇ ਡਟੀ ਪੰਜਾਬ ਸਰਕਾਰ <br/>

Ad Position 21
No active advertisement
ਅਜੀਤ ਡੈਸਕ 30-08-2025
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਮਦਦ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਸਮਾਜ ਸੇਵੀ ਸੰਸਥਾਵਾਂ ਸਰਗਰਮ ਹਨ ਉੱਥੇ ਪੰਜਾਬ ਸਰਕਾਰ ਵਲੋਂ ਦੀ ਵੱਡੇ ਪੱਧਰ 'ਤੇ ਲੋਕਾਂ ਦੀ ਸਹਾਇਤਾ ਲਈ ਕਦਮ ਚੁੱਕੇ ਗਏ ਹਨ | ਇਸੇ ਤਹਿਤ ਪੰਜਾਬ ਵਿਚ ਪਈ ਭਾਰੀ ਬਾਰਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ 'ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ | ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ | ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ | ਉਨ੍ਹਾਂ ਲੋਕਾਂ ਦੀ ਤਕਲੀਫਾਂ ਸੁਣ ਲੋੜ ਦਾ ਸਮਾਨ ਵੰਡਿਆ | ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੇਅਰ ਤੇ ਚੇਅਰਮੈਨ ਸਮੇਤ ਹੋਰਨਾਂ ਆਗੂਆਂ ਦੀ ਹਾਜ਼ਰੀ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ 'ਚ ਜਾ ਕੇ ਲੋਕਾਂ ਦੀ ਅਗਵਾਈ ਕੀਤੀ, ਉੱਥੇ ਹੀ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਵੀ ਵੰਡੀ | ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫ਼ਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ | ਜਿਲ੍ਹਾ ਪ੍ਰਸ਼ਾਸਨ ਅੰਮਿ੍ਤਸਰ ਵਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਹੜ੍ਹ ਪੀੜਤਾਂ ਨੂੰ 45000 ਪਾਣੀ ਦੀਆਂ ਬੋਤਲਾਂ ਤੇ 17000 ਤੋਂ ਵਧੇਰੇ ਫੂਡ ਪੈਕਟ ਵੰਡੇ ਗਏ | ਪਸ਼ੂ ਪਾਲਣ ਵਿਭਾਗ ਵਲੋਂ ਪੰਜਾਬ ਐਗਰੋ ਦੀ ਸਹਾਇਤਾ ਨਾਲ 100 ਕੁਇੰਟਲ ਸੁੱਕਾ ਚਾਰਾ ਤੇ 50-50 ਕਿਲੋਗਰਾਮ ਦੇ 850 ਬੈਗ ਫੀਡ ਵੀ ਪਸ਼ੂਆਂ ਲਈ ਵੰਡੇ ਗਏ | ਇਸੇ ਤਰ੍ਹਾਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 3 ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਤ ਕੀਤੇ ਗਏ ਹਨ | ਜ਼ਿਲ੍ਹਾ ਕਪੂਰਥਲਾ ਵਿਖੇ 240 ਪਰਿਵਾਰਾਂ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਰਾਸ਼ਨ ਦੀਆਂ 1250 ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਪਸ਼ੂਆਂ ਲਈ 600 ਕੁਇੰਟਲ ਸਾਈਲੇਜ, 300 ਕੁਇੰਟਲ ਫੀਡ ਆਦਿ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਚ ਪਹੁੰਚਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਉੱਪ-ਕੁਲਪਤੀ ਸਮੇਤ ਤਿੰਨ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ <br/>
Ad Position 24