28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਚ ਪਹੁੰਚਣ 'ਤੇ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 30-08-2025
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਅੱਜ ਸ਼ਾਮ ਬਟਾਲਾ ਦੀ ਧਰਤੀ 'ਤੇ ਪਹੁੰਚਣ 'ਤੇ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਅਤੇ ਵਿਕਰਮਜੀਤ ਸਿੰਘ ਪਾਂਥੇ ਐੱਸ.ਡੀ.ਐੱਮ. ਬਟਾਲਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਜਸਵੰਤ ਕੌਰ ਐੱਸ.ਪੀ. ਤਹਿਸੀਲਦਾਰ ਨਿਤਿਨ ਸਹੋਤਾ, ਬੀ.ਡੀ.ਪੀ.ਓ. ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਗੁਰਤਿੰਦਰਪਾਲ ਸਿੰਘ ਮਾਂਟੂ ਮੌਜੂਦ ਸਨ | ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ | ਇਸ ਮੌਕੇ ਦਲਵਿੰਦਰਜੀਤ ਸਿੰਘ ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ, ਕੈਪਟਨ ਬਲਬੀਰ ਸਿੰਘ ਬਾਠ, ਤਰਲੋਕ ਸਿੰਘ ਬਾਠ ਸਾ. ਚੇਅਰਮੈਨ, ਸੁਖਬੀਰ ਸਿੰਘ ਵਾਹਲਾ ਸਾ. ਚੇਅਰਮੈਨ, ਯਸ਼ਪਾਲ ਚੌਹਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਚੇਅਰਮੈਨ ਮਾਨਕ ਮਹਿਤਾ ਮਾਰਕਿਟ ਕਮੇਟੀ, ਹਰਸਿਮਰਨ ਸਿੰਘ ਹੀਰਾ ਵਾਲੀਆ, ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੋਰਾਇਆ, ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ, ਅਮਰੀਕ ਸਿੰਘ ਗੋਲਡੀ, ਸੁਖਦੇਵ ਸਿੰਘ ਰੋਮੀ ਪੀ.ਏ., ਨਰਿੰਦਰ ਸਿੰਘ ਮਿੱਠੂ ਭਰਥ, ਡਾ. ਨਰਿੰਦਰ ਸਿੰਘ ਬੱਬੂ ਉਪ ਚੇਅਰਮੈਨ, ਅੰਮਿ੍ਤ ਕਲਸੀ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ, ਸਾਹਿਬ ਸਿੰਘ ਮੰਡ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਬਲਾਕ ਪ੍ਰਧਾਨ ਮਨਜੀਤ ਸਿੰਘ ਚੀਮਾ, ਕਾਂਗਰਸ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ, ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਗੁਰਜੀਤ ਬਿਜਲੀਵਾਲ, ਸਾ. ਚੇਅਰਮੈਨ ਪਰਮਿੰਦਰ ਸਿੰਘ ਪੱਡਾ, ਮਾ. ਜੋਗਿੰਦਰ ਸਿੰਘ ਅੱਚਲੀ ਗੇਟ, ਰਜਿੰਦਰ ਸਿੰਘ ਪਦਮ, ਮੈਨੇਜਰ ਮਨਜਤੀ ਸਿੰਘ ਜੱਫਰਵਾਲ, ਮੈਨੇਜਰ ਦਵਿੰਦਰ ਸਿੰਘ, ਚੇਤਨ ਸਿੰਘ ਜੰਡੂ ਇੰਸਪੈਕਟਰ, ਸਿਮਰਤ ਸਿੰਘ ਭਾਟੀਆ, ਗਿਆਨੀ ਹਰਬੰਸ ਸਿੰਘ ਹੰਸਪਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾ... ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਲੋਕਾਂ ਨੂੰ ਬਾਹਰ ਕੱਢਣ ਤੇ ਰਾਹਤ ਸਮੱਗਰੀ ਪਹੁੰਚਾਉਣ 'ਤੇ ਡਟੀ ਪੰਜਾਬ ਸਰਕਾਰ <br/>
Ad Position 24