27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜਥੇਦਾਰ ਗੜਗੱਜ ਵਲੋਂ 7 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 30-08-2025
ਅੰਮਿ੍ਤਸਰ, 29 ਅਗਸਤ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ | ਜਥੇਦਾਰ ਗੜਗੱਜ ਨੇ ਕਿ ਕਿਹਾ ਕਿ ਮਹਾਨਕੋਸ਼ ਬੇਅਦਬੀ ਦੇ ਮਾਮਲੇ ਵਿਚ ਵਿਦਿਆਰਥੀਆਂ ਤੇ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ 'ਵਰਸਿਟੀ ਦੇ ਕਈ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ | ਜਥੇ: ਗੜਗੱਜ ਨੇ 'ਵਰਸਿਟੀ ਪ੍ਰਸ਼ਾਸਨ ਨੂੰ ਕੈਂਪਸ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਤੋਂ ਖਿਮਾ ਯਾਚਨਾ ਤੇ ਅਰਦਾਸ ਕਰਨ ਦੀ ਵੀ ਤਾਕੀਦ ਕੀਤੀ | ਇਸੇ ਦੌਰਾਨ ਜਥੇਦਾਰ ਗੜਗੱਜ ਨੇ ਮਹਾਨਕੋਸ਼ ਬੇਅਦਬੀ ਮਾਮਲੇ ਦੀ ਪੜ੍ਹਤਾਲ ਲਈ ਇਕ 7 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕਰਦਿਆਂ ਇਕ ਹਫ਼ਤੇ ਦੇ ਅੰਦਰ ਸਮੁੱਚੇ ਘਟਨਾਕ੍ਰਮ ਦੀ ਰਿਪੋਰਟ ਸਕੱਤਰੇਤ ਅਕਾਲ ਤਖ਼ਤ ਵਿਖੇ ਸੌਂਪਣ ਦਾ ਆਦੇਸ਼ ਕੀਤਾ ਹੈ | ਇਸ ਬੇਅਦਬੀ ਦੀ ਵਾਪਰੀ ਘਟਨਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗੀ, ਨਿੰਦਣਯੋਗ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਵਿਚ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ, ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਸੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਨੀਮਹੇਸ਼ ਯਾਤਰਾ 'ਤੇ ਗਏ ਯਾਤਰੀਆਂ ਨੇ ਢਿੱਗਾਂ ਡਿੱਗਣ ਤੇ ਸੜਕਾਂ ਰੁੜ੍ਹਨ ਦੇ ਭਿਆਨਕ ਦਿ੍ਸ਼ ਦਾ ਕੀਤਾ ਖ਼ੁਲਾਸਾ... ਅਗਲੀ ਖ਼ਬਰ ਭਾਰੀ ਮੀਂਹ-ਹੜ੍ਹ ਕਾਰਨ ਜੰਮੂ ਖੇਤਰ 'ਚ ਫ਼ਸੇ ਮੁਸਾਫ਼ਰਾਂ ਲਈ ਉੱਤਰੀ ਰੇਲਵੇ ਵਲੋਂ ਵੱਡੀ ਰਾਹਤ <br/>
Ad Position 24