26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ

Ad Position 21
No active advertisement
ਅਜੀਤ ਡੈਸਕ 30-08-2025
ਸ੍ਰੀ ਪਟਨਾ ਸਾਹਿਬ (ਬਿਹਾਰ), 29 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਨੌਵੇਂ ਪਾਤਿਸ਼ਾਹ ਦੇ ਇਤਿਹਾਸਕ ਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 21 ਅਗਸਤ ਨੂੰ ਵਿਸ਼ਾਲ ਜਾਹੋ ਜਲਾਲ ਨਾਲ ਨਗਰ ਕੀਰਤਨ ਵੱਖ-ਵੱਖ ਰਾਜਾਂ ਵਿਚੋਂ ਦੀ ਹੁੰਦਾ ਹੋਇਆ ਅੱਠਵੇਂ ਦਿਨ ਰਾਤੀਂ 12:30 ਵਜੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿਖੇ ਪਹੁੰਚਿਆ | ਪ੍ਰਬੰਧਕਾਂ ਅਨੁਸਾਰ 2600 ਕਿਲੋਮੀਟਰ ਤੋਂ ਵੱਧ ਪੈਂਡਾ ਤੈਅ ਕਰਕੇ ਤੇ ਸੱਤ ਰਾਤਰੀ ਵੱਖ-ਵੱਖ ਅਸਥਾਨਾਂ 'ਤੇ ਵਿਸ਼ਰਾਮ ਕਰਕੇ ਨਗਰ ਕੀਰਤਨ ਇਥੇ ਪਹੁੰਚਿਆ | ਅੱਜ ਨੌਵੇਂ ਦਿਨ 29 ਅਗਸਤ ਨੂੰ ਸਵੇਰੇ ਗਿਆਨੀ ਗੁਰਦਿਆਲ ਸਿੰਘ ਨੇ ਅਰਦਾਸ ਕੀਤੀ ਤੇ ਨਗਾਰਿਆਂ-ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਦੇ ਵੱਡੇ ਇਕੱਠ ਦੌਰਾਨ ਨਗਰ ਕੀਰਤਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਕਾਰ ਸੇਵਾ ਵਾਲੇ ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ ਨੇ ਅਗਲੇ ਪੜਾਅ ਲਈ ਰਵਾਨਾ ਕੀਤਾ | ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਪੰਜਾਂ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ, ਜਥੇਦਾਰ ਗੜਗੱਜ, ਸ: ਧਾਮੀ, ਗਿਆਨੀ ਰਘਬੀਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ, ਰਜਿੰਦਰ ਸਿੰਘ ਮਹਿਤਾ, ਜਗਸੀਰ ਸਿੰਘ, ਅਜਾਇਬ ਸਿੰਘ ਅਭਿਆਸੀ, ਬਲਵਿੰਦਰ ਸਿੰਘ ਕਾਹਲਵਾਂ, ਰਾਮ ਸਿੰਘ ਬੰਬੇ ਵਾਲੇ ਅਤੇ ਨਗਰ ਕੀਰਤਨ ਨਾਲ ਚੱਲਣ ਵਾਲੇ ਸਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਸਟੇਜ਼ ਦੀ ਕਾਰਵਾਈ ਜਗਦੇਵ ਸਿੰਘ ਨੇ ਨਿਭਾਈ | ਇਸ ਸਮੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਸਮੇਂ ਓ.ਐੱਸ.ਡੀ. ਸਤਵੀਰ ਸਿੰਘ, ਸਹਿਬਾਜ ਸਿੰਘ, ਸੁਪਰਡੈਂਟ ਦਲਜੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਹਰੇਕ ਦਾ ਫ਼ਰਜ਼-ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਜਥੇ: ਬਲਬੀਰ ਸਿੰਘ 96 ਕਰੋੜੀ <br/>
Ad Position 24