26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗਿਆਨੀ ਹਰਪ੍ਰੀਤ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਾਇਤਾ ਦਾ ਤੁਰੰਤ ਪ੍ਰਬੰਧ ਕਰਨ ਦੀ ਆਗੂਆਂ ਤੇ ਵਰਕਰਾਂ ਨੂੰ ਅਪੀਲ <br/>

Ad Position 21
No active advertisement
ਅਜੀਤ ਡੈਸਕ 30-08-2025
ਚੰਡੀਗੜ੍ਹ, 29 ਅਗਸਤ (ਪ੍ਰੋ.ਅਵਤਾਰ ਸਿੰਘ)-ਨਵੇਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਲਈ ਵਕਤੀ ਵਸੇਬੇ ਦੇ ਪ੍ਰਬੰਧਨ ਕਰਨ ਲਈ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਗਈ ਹੈ | ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਦਾ ਵੱਡਾ ਇਲਾਕਾ ਹੜ੍ਹਾਂ ਦੀ ਮਾਰ ਹੇਠ ਹੈ | ਮੌਸਮ ਵਿਭਾਗ ਵਲੋਂ ਵੀ ਅਗਲੇ ਚਾਰ ਦਿਨ ਦਾ ਅਲਰਟ ਜਾਰੀ ਕੀਤਾ ਹੋਇਆ ਹੈ | ਇਸ ਖਤਰੇ ਦੀ ਘੰਟੀ ਨੂੰ ਭਾਂਪਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਦੇ ਵਕਤੀ ਰੈਣ ਬਸੇਰਿਆਂ ਦਾ ਪ੍ਰਬੰਧ ਕਰਨ | ਪਿੰਡਾਂ ਦੀ ਪੰਚਾਇਤਾਂ ਨਾਲ ਮਿਲ ਕੇ ਧਰਮਸ਼ਾਲਾਵਾਂ ਨੂੰ ਰੈਣ ਬਸੇਰਿਆਂ ਵਜੋਂ ਤਿਆਰ ਕਰਵਾਉਣ, ਇਸ ਤੋਂ ਇਲਾਵਾ ਗੁਰੂ ਘਰਾਂ ਦੀਆਂ ਕਮੇਟੀਆਂ ਦਾ ਸਹਿਯੋਗ ਕਰਦੇ ਹੋਏ ਉਚਿਤ ਲੰਗਰ ਵਿਵਸਥਾ ਦਾ ਪ੍ਰਬੰਧ ਕਰਨ | ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸਥਿਤੀ ਵਿਚ ਸਭ ਤੋਂ ਵੱਡਾ ਨੁਕਸਾਨ ਪਸ਼ੂ ਧਨ ਦਾ ਹੋਇਆ ਹੈ | ਉਨ੍ਹਾਂ ਨਵੇਂ ਬਣੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਣੇ ਤੌਰ 'ਤੇ ਵੀ ਤੇ ਆਪੋ-ਆਪਣੇ ਨਗਰਾਂ ਵਿਚੋਂ ਪਸ਼ੂ ਧਨ ਲਈ ਸੁੱਕੇ ਚਾਰੇ ਦੇ ਪ੍ਰਬੰਧ ਕਰਨ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਮੋਗਾ ਤੇ ਜਿਮਨਾਸਟਿਕ 'ਚ ਪਹਿਲੀ ਪੁਜ਼ੀਸ਼ਨ ਕੀਤੀ ਪ੍ਰਾਪਤ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਅੱਗੇ ਆਏ ਕਾਂਗਰਸ ਦੇ ਵਿਧਾਇਕ
Ad Position 24