19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਗਲੇ ਹਫ਼ਤੇ ਸ਼ਰਧਾਲੂਆਂ ਲਈ ਖੋਲਿ੍ਹਆ ਜਾਵੇਗਾ ਗੁਰਦੁਆਰਾ ਕਰਤਾਰਪੁਰ ਸਾਹਿਬ <br/>

Ad Position 21
No active advertisement
ਅਜੀਤ ਡੈਸਕ 31-08-2025
ਅੰਮਿ੍ਤਸਰ, 30 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਵੀ ਦਰਿਆ 'ਚ ਆਏ ਹੜ੍ਹ ਦੇ ਪਾਣੀ ਨੂੰ ਕੱਢਣ ਅਤੇ ਗੁਰਦੁਆਰਾ ਸਾਹਿਬ ਨੂੰ ਬਹਾਲ ਕਰਨ ਲਈ ਐਮਰਜੈਂਸੀ ਕਾਰਜ ਸਫਲਤਾਪੂਰਵਕ ਕਰ ਲਏ ਗਏ ਹਨ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਹ ਪਵਿੱਤਰ ਅਸਥਾਨ ਅਗਲੇ ਹਫ਼ਤੇ ਤੱਕ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਦੁਬਾਰਾ ਖੁੱਲ੍ਹ ਜਾਵੇਗਾ | ਨਾਰੋਵਾਲ ਦੇ ਡਿਪਟੀ ਕਮਿਸ਼ਨਰ ਸਈਅਦ ਹਸਨ ਰਜ਼ਾ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਪਰਿਕਰਮਾ 'ਚ ਹੜ੍ਹ ਦਾ ਪਾਣੀ 6-7 ਫੁੱਟ ਤੱਕ ਆ ਜਾਣ 'ਤੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਜੰਗੀ ਪੱਧਰ 'ਤੇ ਗੁਰਦੁਆਰਾ ਸਾਹਿਬ 'ਚੋਂ ਮਿੱਟੀ ਦੀ ਗਾਰ ਵਾਲਾ ਗੰਧਲਾ ਪਾਣੀ ਕੱਢਣ ਤੋਂ ਬਾਅਦ ਸਫ਼ਾਈ ਕਾਰਜ ਸ਼ੁਰੂ ਕੀਤੇ ਗਏ ਸਨ | ਡਿਪਟੀ ਕਮਿਸ਼ਨਰ ਨਾਰੋਵਾਲ ਨੇ ਦੱਸਿਆ ਕਿ ਹਾਲ ਹੀ 'ਚ ਆਏ ਬੇਮਿਸਾਲ ਹੜ੍ਹਾਂ ਨਾਲ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਤੋਂ ਬਾਹਰ ਪਾਣੀ 10 ਤੋਂ 12 ਫੁੱਟ ਤੱਕ ਪਾਣੀ ਭਰ ਆਇਆ ਸੀ | ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਨੇ ਤੁਰੰਤ ਮੋਟਰ-ਬੋਟਾਂ ਦੀ ਵਰਤੋਂ ਕਰਕੇ ਸਿੱਖ ਸ਼ਰਧਾਲੂਆਂ, ਸੇਵਾਦਾਰਾਂ ਅਤੇ ਹੋਰ ਪ੍ਰਬੰਧਕੀ ਅਮਲੇ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ | ਡਿਪਟੀ ਕਮਿਸ਼ਨਰ ਮੁਤਾਬਿਕ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ 'ਸੁਥਰਾ ਪੰਜਾਬ' ਦੀਆਂ ਟੀਮਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਹੜ੍ਹ ਦੇ ਪਾਣੀ ਨੂੰ ਕੱਢਣ, ਪਰਿਸਰ ਨੂੰ ਸਾਫ਼ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਮੁੜ ਬਹਾਲ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ, ਗੈਲਰੀ, ਜੋੜਾ-ਘਰ ਅਤੇ ਗੁਰਦੁਆਰੇ ਦੇ ਵੱਖ-ਵੱਖ ਹਿੱਸਿਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰ ਦਿੱਤਾ ਗਿਆ | ਹਾਲਾਂਕਿ, ਗੁਰਦੁਆਰਾ ਸਾਹਿਬ ਦੇ ਵਿਸ਼ਾਲ ਵਿਹੜੇ ਨੂੰ ਪੂਰੀ ਤਰ੍ਹਾਂ ਸਾਫ਼ ਕਰਨ 'ਚ ਕੁਝ ਸਮਾਂ ਹੋਰ ਲੱਗ ਸਕਦਾ ਹੈ |


Ad Position 22
No active advertisement
ਪਿਛਲੀ ਖ਼ਬਰ 38 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ ਅਗਲੀ ਖ਼ਬਰ ਉੱਘੇ ਸਿੱਖ ਵਿਦਵਾਨ ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਦਾ ਦਿਹਾਂਤ <br/>
Ad Position 24