17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਿੱਖਿਆ ਬੋਰਡ ਦਾ ਮੁਲਾਜ਼ਮ 6 ਮਹੀਨਿਆਂ ਤੋਂ ਲਾਪਤਾ

Ad Position 21
No active advertisement
ਅਜੀਤ ਡੈਸਕ 31-08-2025
ਐੱਸ. ਏ. ਐੱਸ. ਨਗਰ, 30 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਸੀਨੀਅਰ ਸਹਾਇਕ ਦੇ ਅਹੁਦੇ 'ਤੇ ਤਾਇਨਾਤ ਸੁਖਵਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ ਬੀਤੀ 26 ਫਰਵਰੀ ਤੋਂ ਆਪਣੇ ਜੱਦੀ ਪਿੰਡ ਚੁੰਨੀ ਖ਼ੁਰਦ ਤੋਂ ਲਾਪਤਾ ਚੱਲ ਰਿਹਾ ਹੈ | ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਡੀ. ਜੀ. ਪੀ. ਪੀ. ਪੰਜਾਬ ਨੂੰ ਪੱਤਰ ਲਿਖ ਕੇ ਸੁਖਵਿੰਦਰ ਸਿੰਘ ਦੀ ਭਾਲ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਹੈ | ਸੁਖਵਿੰਦਰ ਸਿੰਘ ਦੇ ਚਾਚਾ ਜਰਨੈਲ ਸਿੰਘ ਚੁੰਨੀ ਸਾਬਕਾ ਪ੍ਰਧਾਨ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਸਿੱਖਿਆ ਬੋਰਡ ਦੇ ਪੇਪਰਾਂ ਦੌਰਾਨ ਇਕ ਅਧਿਕਾਰੀ ਵਲੋਂ ਦੁਰਵਿਵਹਾਰ ਕੀਤੇ ਜਾਣ ਕਾਰਨ ਮਾਨਸਿਕ ਤਣਾਅ 'ਚੋਂ ਲੰਘ ਰਿਹਾ ਸੀ | ਉਹ 26 ਫਰਵਰੀ ਦੀ ਸ਼ਾਮ ਤੋਂ ਲਾਪਤਾ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ 27 ਫਰਵਰੀ ਨੂੰ ਹੀ ਸੰਬੰਧਤ ਥਾਣੇ ਵਿਚ ਡੀ. ਡੀ. ਆਰ. ਲਿਖਵਾ ਦਿੱਤੀ ਸੀ ਪਰ ਪੁਲਿਸ ਅੱਜ ਤੱਕ ਸੁਖਵਿੰਦਰ ਸਿੰਘ ਨੂੰ ਲੱਭਣ ਵਿਚ ਸਫ਼ਲ ਨਹੀਂ ਹੋ ਸਕੀ |

Ad Position 22
No active advertisement
ਪਿਛਲੀ ਖ਼ਬਰ ਕੈਪੀਟੋਲ ਹਸਪਤਾਲ ਜਲੰਧਰ ਵਲੋਂ ਪਿੰਡ ਬਾਉਪੁਰ ਜ਼ਦੀਦ, ਸੁਲਤਾਨਪੁਰ ਲੋਧੀ ਵਿਖੇ ਹੜ੍ਹ ਰਾਹਤ ਮੈਡੀਕਲ ਕੈਂਪ <br/> ਅਗਲੀ ਖ਼ਬਰ ਨੂਰਪੁਰ ਬੇਦੀ ਦੇ ਨÏਜਵਾਨਾਂ ਨੇ ਗੁਰਦਾਸਪੁਰ ਹੜ੍ਹ ਪ੍ਰਭਾਵਿਤਾਂ ਲਈ ਸਹਾਇਤਾ ਸਮੱਗਰੀ ਭੇਜੀ <br/>
Ad Position 24