ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡੇਢ ਲੱਖ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਕਾਬੂ <br/>

Ad Position 21
No active advertisement
ਅਜੀਤ ਡੈਸਕ 02-09-2025
ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ ਨੂੰ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਹ ਖ਼ੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ ਵਿਖੇ ਇਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸੰਬੰਧਿਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਸੀ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ ਵਣ ਰੇਂਜ ਅਫ਼ਸਰ ਪਟਿਆਲਾ ਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ ਰਿਸ਼ਵਤ ਮੰਗੀ ਹੈ | ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ | ਇਸ ਸੰਬੰਧ ਵਿਚ ਉਕਤ ਮੁਲਜ਼ਮ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸਰਕਾਰੀ ਬੁਲਾਰੇ ਨੇ ਦਸਿਆ ਕਿ ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ 'ਚ ਹੜ੍ਹਾਂ ਦੌਰਾਨ ਵੀ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ, 6 ਟਰਾਲੀਆਂ ਜ਼ਬਤ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਲੈਬ ਸਹਾਇਕ ਦੀ ਗੋਲੀਆਂ ਮਾਰ ਕੇ ਹੱਤਿਆ <br/>
Ad Position 24
No active advertisement