ਐੱਸ. ਏ. ਐੱਸ. ਨਗਰ, 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਤੇ ਖ਼ਰਾਬ ਮੌਸਮ ਦੀ ਸੰਭਾਵਨਾ ਦੇ ਮੱਦੇਨਜ਼ਰ 8ਵੀਂ ਤੋਂ 12ਵੀਂ ਸ਼੍ਰੇਣੀਆਂ ਵਿਚ ਦਾਖ਼ਲੇ ਦੀਆਂ ਮਿਤੀਆਂ ਵਿਚ ਵਾਧਾ ਕੀਤਾ ਗਿਆ ਹੈ | ਇਸ ਸੰਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਭਾਰੀ ਬਰਸਾਤ ਦੀ ਚਿਤਾਵਨੀ ਤੇ ਕਈ ਥਾਈਾ ਆਏ ਹੜ੍ਹਾਂ ਦੇ ਕਾਰਨ ਪੰਜਾਬ ਦੇ ਸਮੂਹ ਸਕੂਲਾਂ ਵਿਚ 3 ਸਤੰਬਰ ਤੱਕ ਛੁੱਟੀਆਂ ਐਲਾਲ ਕੀਤੀਆਂ ਗਈਆਂ ਹਨ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਸਰਕਾਰੀ/ ਏਡਿਡ/ ਐਫੀਲੀਏਟਿਡ ਤੇ ਐਸੋਸੀਏਟਿਡ ਸਕੂਲ ਮੁਖੀਆਂ ਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਬੋਰਡ ਵਲੋਂ ਅਕਾਦਮਿਕ ਸਾਲ 2025-26 ਲਈ 8ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ ਵਿਚ ਦਾਖ਼ਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਨਿਰਧਾਰਤ ਕੀਤੀ ਗਈ ਦਾਖ਼ਲੇ ਦੀ ਅੰਤਿਮ ਮਿਤੀ 29 ਅਗਸਤ ਵਿਚ 10 ਸਤੰਬਰ ਤੱਕ ਦਾ ਵਾਧਾ ਕੀਤਾ ਜਾਂਦਾ ਹੈ, ਜਦਕਿ ਰਜਿਸਟ੍ਰੇਸ਼ਨ/ ਕੰਟੀਨਿਊਏਸ਼ਨ ਲਈ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ 9 ਸਤੰਬਰ ਤੋਂ ਵਾਧਾ ਕਰਦੇ ਹੋਏ ਰਜਿਸਟ੍ਰੇਸ਼ਨ/ ਕੰਟੀਨਿਊਏਸ਼ਨ ਦੀ ਮਿਤੀ 19 ਸਤੰਬਰ ਨਿਰਧਾਰਤ ਕੀਤੀ ਜਾਂਦੀ ਹੈ |