ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਆਪਣੀ ਪਾਰਟੀ ਖ਼ਿਲਾਫ਼ ਬੋਲਣ 'ਤੇ ਵਿਧਾਇਕ ਪਠਾਣਮਾਜਰਾ ਦੇ ਹਲਕੇ 'ਚ ਫੇਰਬਦਲ ਤੇ ਗੰਨਮੈਨ ਬੁਲਾਏ ਵਾਪਸ <br/>

Ad Position 21
No active advertisement
ਅਜੀਤ ਡੈਸਕ 02-09-2025

ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)-ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਹੜ੍ਹ ਰੋਕਣ ਲਈ ਅਗਾਊਾ ਪ੍ਰਬੰਧ ਨਾ ਕੀਤੇ ਜਾਣ ਸੰਬੰਧੀ ਮੀਡੀਆ 'ਚ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਹਲਕੇ ਦੇ ਸਾਰੇ ਥਾਣਿਆਂ ਦੇ ਐਸ.ਐਚ.ਓ. ਤੇ ਚੌਂਕੀ ਇੰਚਾਰਜ ਤਬਦੀਲ ਕਰਨ ਦੇ ਹੁਕਮ ਐਸ.ਐਸ.ਪੀ. ਵਰੁਣ ਸ਼ਰਮਾ ਪਟਿਆਲਾ ਵਲੋਂ ਦਿੱਤੇ ਗਏ ਹਨ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੇ ਗੰਨਮੈਨ ਵੀ ਵਾਪਸ ਬੁਲਾਏ ਗਏ ਹਨ | ਇਸ ਸੰਬੰਧੀ ਜਦੋਂ ਪਟਿਆਲਾ ਦੇ ਐਸ.ਐਸ.ਪੀ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਰਾਬਤਾ ਨਹੀਂ ਹੋ ਸਕਿਆ | ਦੂਜੇ ਪਾਸੇ ਵਿਧਾਇਕ ਪਠਾਣਮਾਜਰਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਉਨ੍ਹਾਂ ਨੂੰ ਪਤਾ ਸੀ ਕਿ ਲੋਕਾਂ ਦੇ ਹੱਕ 'ਚ ਬੋਲਣ ਤੋਂ ਬਾਅਦ ਸਰਕਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰੇਗੀ ਤਾਂ ਉਹ ਪਹਿਲਾਂ ਹੀ ਤਿਆਰ ਸੀ ਇਸ ਕਰਕੇ ਪਹਿਲਾਂ ਹੀ ਆਪਣੇ ਅਫ਼ਸਰਾਂ ਅਤੇ ਗੰਨਮੈਨਾਂ ਨੂੰ ਕਹਿ ਦਿੱਤਾ ਸੀ ਕਿ ਉਹ ਆਪਣੇ ਤਿਆਰੀ ਰੱਖਣ | ਉਹ ਲੋਕਾਂ ਲਈ ਲਗਾਤਾਰ ਕੰਮ ਕਰਦੇ ਰਹਿਣਗੇ ਕਿਉਂਕਿ ਲੋਕਾਂ ਕਰਕੇ ਹੀ ਉਹ ਅੱਜ ਵਿਧਾਇਕ ਹਨ |
ਸਾਰੇ ਵਿਧਾਇਕ ਮੁੱਖ ਮੰਤਰੀ ਨਾਲ ਹਨ : ਵਿਧਾਇਕ ਪਠਾਣਮਾਜਰਾ
ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਦਿੱਲੀ ਵਾਲੇ ਹਮੇਸ਼ਾਂ ਹੀ ਦਬਾਉਣ ਦੀ ਕੋਸ਼ਿਸ਼ ਕਰਦੇ ਹਨ ਜੇਕਰ ਇਕ ਵਿਧਾਇਕ ਨੂੰ ਦਬਾਵਾਂਗੇ ਤਾਂ ਦੂਜੇ ਆਪੇ ਡਰ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਨ ਜੇਕਰ ਹੁਣ ਵੀ ਉਨ੍ਹਾਂ ਨੇ ਆਪਣਾ ਸਟੈਂਡ ਨਹੀਂ ਰੱਖਿਆ ਤਾਂ ਆਪਾਂ ਖ਼ਤਮ ਹੋ ਜਾਵਾਂਗੇ |
'ਆਪ' ਵਲੋਂ ਸਾਮ, ਦਾਮ, ਦੰਡ, ਭੇਦ ਨੀਤੀ ਦਾ ਐਲਾਨ : ਸੁਖਪਾਲ ਸਿੰਘ ਖਹਿਰਾ
ਵਿਧਾਇਕ ਪਠਾਣਮਾਜਰਾ ਦੇ ਹਲਕੇ 'ਚ ਪੁਲਿਸ ਦੇ ਤਬਾਦਲੇ ਅਤੇ ਉਨ੍ਹਾਂ ਦੇ ਗੰਨਮੈਨ ਵਾਪਸ ਬੁਲਾਏ ਜਾਣ ਤੋਂ ਬਾਅਦ ਐਕਸ 'ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਾਮ, ਦਾਮ, ਦੰਡ, ਭੇਦ ਵਾਲੀ ਨੀਤੀ ਦਾ ਐਲਾਨ ਕਰਦਿਆਂ ਵਿਧਾਇਕ ਪਠਾਣਮਾਜਰਾ ਦੇ ਨਜ਼ਦੀਕੀ ਦੱਸੇ ਜਾਣ ਵਾਲੇ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰਨ ਤੇ ਉਸ ਦੇ ਗੰਨਮੈਨ ਵਾਪਸ ਲੈਣ ਤੇ ਫੇਸਬੁੱਕ 'ਤੇ ਪਾਈ ਪੋਸਟ ਨੂੰ ਡਿਲੀਟ ਕਰਨ ਦਾ ਦਬਾਅ ਬਣਾ ਕੇ ਆਮ ਆਦਮੀ ਪਾਰਟੀ ਦੀ ਸਾਮ, ਦਾਮ, ਦੰਡ, ਭੇਦ ਦੀ ਨੀਤੀ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਲਿਖਿਆ ਕਿ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਸਾਥੀ ਪੰਜਾਬ ਦੇ ਹੱਕ 'ਚ ਬੋਲਣ ਵਾਲੇ ਵਿਧਾਇਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨਣ ਲਈ ਕੇਂਦਰ ਨਾਲ ਫੌਰੀ ਰਾਬਤਾ ਕਾਇਮ ਕਰੇ ਪੰਜਾਬ ਸਰਕਾਰ-ਚੰਦੂਮਾਜਰਾ <br/> ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ ਦਾਨ ਸਿੰਘ ਗਿੱਲ ਅਗਾਂਹਵਧੂ ਸੋਚ ਦੇ ਮਾਲਕ ਸਨ <br/>
Ad Position 24
No active advertisement