ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀ.ਐਸ.ਟੀ. ਪ੍ਰਾਪਤੀਆਂ ਵਿਚ 26.47 ਫੀਸਦੀ ਦਾ ਵਾਧਾ-ਹਰਪਾਲ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 02-09-2025

ਚੰਡੀਗੜ੍ਹ, 1 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿਚ ਜੀ.ਐਸ.ਟੀ ਪ੍ਰਾਪਤੀਆਂ ਵਿਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਅਗਸਤ 2025 ਤੱਕ ਜੀ.ਐਸ.ਟੀ. ਪ੍ਰਾਪਤੀਆਂ ਵਿਚ ਕੁੱਲ ਵਾਧਾ 26.47 ਫੀਸਦੀ ਰਿਹਾ, ਜੋ ਪੰਜਾਬ ਦੇ ਕਰ ਪ੍ਰਸ਼ਾਸਨ ਦੀ ਲਚਕਤਾ ਅਤੇ ਕੁਸ਼ਲਤਾ ਨੂੰ ਪ੍ਰਭਾਸ਼ਿਤ ਕਰਦਾ ਹੈ। ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ ਕੁੱਲ ਕਰ ਪ੍ਰਾਪਤੀਆਂ ਵਿਚ ਵੀ ਸਾਲ-ਦਰ-ਸਾਲ ਕਾਫੀ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਗਸਤ 2025 ਤੱਕ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 15.39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਰ ਸ਼੍ਰੇਣੀਆਂ ਨਾਲ ਸਬੰਧਿਤ ਇਹ ਵਾਧੇ ਦਾ ਰੁਝਾਨ ਇਕ ਵਿਆਪਕ ਆਰਥਿਕ ਗਤੀ ਅਤੇ ਬਿਹਤਰ ਕਰ ਪਾਲਣਾ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਅਗਸਤ 2025 ਲਈ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2138.80 ਕਰੋੜ ਰੁਪਏ ਰਹੀ, ਜੋ ਅਗਸਤ 2024 ਵਿਚ ਇਕੱਠੇ ਕੀਤੇ ਗਏ 1802.50 ਕਰੋੜ ਰੁਪਏ ਦੇ ਮੁਕਾਬਲੇ 336.30 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਅਗਸਤ ਤੱਕ ਕੁੱਲ ਸ਼ੁੱਧ ਜੀਐਸਟੀ ਪ੍ਰਾਪਤੀ 11,338.47 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਦੋਂ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੌਰਾਨ 8,965.32 ਕਰੋੜ ਰੁਪਏ ਪ੍ਰਾਪਤ ਹੋਏ ਸਨ, ਜੋ 2,373.15 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ। ਕੁੱਲ ਕਰ ਮਾਲੀਆ ਅੰਕੜਿਆਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਗਸਤ 2025 ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ ਸ਼ੁੱਧ ਪ੍ਰਾਪਤੀਆਂ 19,364.36 ਕਰੋੜ ਰੁਪਏ ਦੇ ਅੰਕੜੇ ਨੂੰ ਛੂਹ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਕਮਰੇ ਦੀ ਛੱਤ ਡਿੱਗੀ, ਘਰੇਲੂ ਸਾਮਾਨ ਦਾ ਨੁਕਸਾਨ ਅਗਲੀ ਖ਼ਬਰ ਖਨੌਰੀ ਵਿਖੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਕੇਵਲ ਪੌਣਾ ਫੁੱਟ ਰਹਿ ਗਿਆ ਹੇਠਾਂ <br/>
Ad Position 24
No active advertisement