17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਦਲ ਨਾਲ ਸੰਬੰਧਿਤ ਹੋਰ ਆਗੂਆਂ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 02-09-2025

ਸੁਲਤਾਨਪੁਰ ਲੋਧੀ, 1 ਸਤੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਰਾਜ ਸਭਾ ਮੈਂਬਰ ਬਾਬਾ ਬਲਵੀਰ ਸਿੰਘ ਸੀਚੇਵਾਲ, ਬੀਬੀ ਜਗੀਰ ਕੌਰ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਆਟਾ, ਦਾਲਾਂ, ਸੁੱਕਾ ਦੁੱਧ, ਦਵਾਈਆਂ ਆਦਿ ਸਮੱਗਰੀ ਵੀ ਵੰਡੀ | ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਕੋਲੋਂ ਪੰਜਾਬ ਲਈ ਫ਼ੌਰੀ ਆਰਥਿਕ ਪੈਕੇਜ ਦੀ ਵੀ ਮੰਗ ਕੀਤੀ | ਉਨ੍ਹਾਂ ਆਖਿਆ ਕਿ ਇਨ੍ਹਾਂ ਹੜ੍ਹਾਂ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ, ਜਿਸ ਦੀ ਭਰਪਾਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਢੰਗ ਨਾਲ ਕਰਨੀ ਹੋਵੇਗੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਹੇਠ ਹੈ ਜੋ ਇੱਕ ਕੁਦਰਤੀ ਪ੍ਰਕੋਪੀ ਹੋਣ ਦੇ ਨਾਲ-ਨਾਲ ਮਨੁੱਖ ਦੁਆਰਾ ਸਹੇੜੀ ਆਫ਼ਤ ਵੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰੇਤ ਮਾਫ਼ੀਆ ਵਲੋਂ ਕੀਤੀ ਗੈਰ-ਕਾਨੂੰਨੀ ਮਾਈਨਿੰਗ, ਭਾਰਤ ਮਾਲਾ ਜਿਹੇ ਵੱਡੇ ਸੜਕ ਪ੍ਰਾਜੈਕਟ ਤੇ ਗੈਰ-ਯੋਜਨਾਬੱਧ ਵਿਕਾਸ ਆਦਿ ਵੀ ਹੜ੍ਹਾਂ ਦਾ ਮੁੱਖ ਕਾਰਨ ਹਨ, ਜਿਸ ਨੇ ਪਾਣੀਆਂ ਦੇ ਕੁਦਰਤੀ ਵਹਾਅ ਨੂੰ ਰੋਕਿਆ ਹੈ | ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੌਸਮ ਵਿਭਾਗ ਵਲੋਂ ਲੰਮਾ ਸਮਾਂ ਪਹਿਲਾਂ ਬਾਰਿਸ਼ਾਂ ਬਾਰੇ ਆਗਾਹ ਕੀਤਾ ਗਿਆ ਸੀ, ਪ੍ਰੰਤੂ ਸਰਕਾਰ ਦੁਆਰਾ ਨਿਰਧਾਰਤ ਸਮੇਂ 'ਤੇ ਨਾ ਤਾਂ ਡਰੇਨਾਂ, ਨਦੀਆਂ, ਨਾਲ਼ਿਆਂ ਦੀ ਸਫ਼ਾਈ ਕਰਵਾਈ ਤੇ ਨਾ ਹੀ ਪੌਂਗ ਡੈਮ, ਰਣਜੀਤ ਸਾਗਰ ਤੇ ਭਾਖੜਾ ਡੈਮ ਦਾ ਪਾਣੀ ਡਿਸਚਾਰਜ ਕੀਤਾ | ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਅਜੇ ਤੱਕ ਸੂਬੇ ਦੇ ਮੁੱਖ ਮੰਤਰੀ, ਮੰਤਰੀ ਜਾਂ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੇਂਦਰ ਤੱਕ ਪਹੁੰਚ ਕਰਕੇ ਸੂਬੇ ਦੀ ਹੜ੍ਹਾਂ ਦੀ ਸਥਿਤੀ ਬਾਰੇ ਜਾਣੂ ਨਹੀਂ ਕਰਵਾਇਆ | ਉਨ੍ਹਾਂ ਆਖਿਆ ਕਿ ਪੰਜਾਬ ਨੂੰ ਕੁਦਰਤੀ ਆਫ਼ਤਾਂ ਫ਼ੰਡ ਵਾਲਾ ਪੈਸਾ ਖ਼ਰਚ ਕਰਨ ਲਈ ਤੁਰੰਤ ਕੇਂਦਰ ਨੂੰ ਹੜ੍ਹਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਜਾਵੇ | ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਜਾਂ ਤਾਂ ਪੰਜਾਬ ਆਪਣੀ ਖੇਤੀ ਬੀਮਾ ਯੋਜਨਾ ਸ਼ੁਰੂ ਕਰੇ ਜਾਂ ਆਪਣੀਆਂ ਸ਼ਰਤਾਂ ਤਹਿਤ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਿਚ ਸ਼ਾਮਿਲ ਹੋਵੇ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਭੁਪਿੰਦਰ ਸਿੰਘ ਸ਼ੇਖੂਪੁਰ, ਜਗਜੀਤ ਸਿੰਘ ਕੋਹਲੀ, ਹਰਵਿੰਦਰ ਸਿੰਘ ਮਹਿਮੂਦਪੁਰ, ਰਣਬੀਰ ਪੂਨੀਆ, ਯੂਥ ਆਗੂ ਸੇਠੀ ਬਲਾਚੌਰ, ਸਤਿਗੁਰ, ਗੁਰਜਿੰਦਰ ਸਿੰਘ ਆਦਿ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਅÏਲਖ ਰਾਸ਼ਟਰੀ ਸਰਪੰਚ ਸੰਘ ਦੇ ਪੰਜਾਬ ਪ੍ਰਧਾਨ ਬਣੇ <br/> ਅਗਲੀ ਖ਼ਬਰ ਪੰਜਾਬ 'ਚ ਸੰਕਟਮਈ ਹਾਲਾਤਾਂ ਲਈ ਅਫ਼ਸਰਾਂ 'ਤੇ ਦੋਸ਼ ਲਗਾਉਣ ਦੀ ਬਜਾਏ ਮੁੱਖ ਮੰਤਰੀ ਖ਼ੁਦ ਲੈਣ ਜ਼ਿੰਮੇਵਾਰੀ-ਸੁਨੀਲ ਜਾਖੜ...
Ad Position 24