13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨਵੇਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਇਸੇ ਮਹੀਨੇ ਬਣਾ ਲਈ ਜਾਵੇਗੀ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025

ਸੰਗਰੂਰ, 2 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਵਰਕਿੰਗ ਕਮੇਟੀ ਇਸੇ ਮਹੀਨੇ ਬਣ ਜਾਵੇਗੀ | ਲੌਂਗੋਵਾਲ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਦੇ ਭੋਗ ਸਮਾਗਮ ਵਿਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸੇ ਮਕਸਦ ਲਈ 6 ਸਤੰਬਰ ਨੂੰ ਡੈਲੀਗੇਟ ਇਜਲਾਸ ਬੁਲਾਇਆ ਗਿਆ ਸੀ ਪਰ ਹੜ੍ਹਾਂ ਦੀ ਸਥਿਤੀ ਕਾਰਨ ਇਹ ਇਜਲਾਸ ਮੁਲਤਵੀ ਕਰਨਾ ਪੈ ਗਿਆ | ਹੁਣ ਇਹ ਇਜਲਾਸ ਇਸੇ ਮਹੀਨੇ ਕਿਸੇ ਵੀ ਦਿਨ ਬੁਲਾ ਕੇ ਵਰਕਿੰਗ ਕਮੇਟੀ ਬਣਾ ਦਿੱਤੀ ਜਾਵੇਗੀ | 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਤਿਆਰੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਵਰਕਿੰਗ ਕਮੇਟੀ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਆਰੰਭ ਕਰ ਦਿੱਤੀ ਜਾਵੇਗੀ | ਜਦ ਉਨ੍ਹਾਂ ਨੂੰ ਭਾਜਪਾ ਨਾਲ ਸੰਭਾਵਿਤ ਗੱਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਗੱਲਾਂ ਬਾਅਦ ਦੀਆਂ ਹਨ ਪਹਿਲਾਂ ਵਰਕਿੰਗ ਕਮੇਟੀ ਬਣਾ ਕੇ ਚੋਣਾਂ ਦੀ ਤਿਆਰੀ ਲਈ ਕਮਰਕੱਸੇ ਕਸ ਲਈਏ | ਅਕਾਲੀ ਦਲ (ਬ) ਨਾਲ ਸਮਝੌਤੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਸਪਸ਼ਟ ਕਿਹਾ ਕਿ ਸਮਝੌਤਾ ਇਕੋ ਸੂਰਤ ਵਿਚ ਹੋ ਸਕਦਾ ਹੈ, ਜੇ ਸੁਖਬੀਰ ਸਿੰਘ ਬਾਦਲ ਦਿਲੋਂ ਮੁਆਫ਼ੀ ਮੰਗ ਕੇ ਆਪਣੇ ਧੜੇ ਦੀ ਪ੍ਰਧਾਨਗੀ ਤੋਂ ਇਕ ਪਾਸੇ ਹੋਜਾਣ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਬੈਰਕ ਬਦਲੀ ਸੰਬੰਧੀ ਅਰਜ਼ੀ 'ਤੇ ਫ਼ੈਸਲਾ ਹੁਣ 6 ਨੂੰ <br/> ਅਗਲੀ ਖ਼ਬਰ ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਜਲੰਧਰ 'ਚ ਕੰਮ ਕਰਨਾ ਕੀਤਾ ਸ਼ੁਰੂ-ਸੁਖਬੀਰ <br/>
Ad Position 24