13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਧੁੱਸੀ ਬੰਨ੍ਹ ਬੰਨ੍ਹਣ ਲਈ ਫ਼ੰਡ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ-ਚੀਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025

ਪਠਾਨਕੋਟ, 2 ਸਤੰਬਰ (ਵਿਨੋਦ)-ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕਿਹਾ ਕਿ ਰਾਵੀ ਦੇ ਕਿਨਾਰੇ ਕਥਲੌਰ ਪੁਲ ਤੋਂ ਨਰੋਟ ਜੈਮਲ ਸਿੰਘ ਤੱਕ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਪੱਕਾ ਧੁੱਸੀ ਬੰਨ੍ਹ ਬਣਾਇਆ ਜਾਵੇਗਾ, ਫ਼ੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹ ਬੰਨ੍ਹ ਉਹ ਆਪਣੀ ਨਿਗਰਾਨੀ ਵਿਚ ਬਣਾਉਣਗੇ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਅੰਦਰ ਹੜ੍ਹ ਦੇ ਕਾਰਨ ਹੋਏ ਪ੍ਰਭਾਵਿਤ ਖੇਤਰਾਂ ਅਤੇ ਰਾਵੀ ਦੇ ਹੋ ਰਹੇ ਭੂਮੀ ਕਟਾਅ ਬਾਰੇ ਵਿਚ ਵਿੱਤ ਮੰਤਰੀ ਚੀਮਾ ਨੂੰ ਜਾਣੂ ਕਰਵਾਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ, ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫ਼ੌਜੀ, ਭੁਪਿੰਦਰ ਸਿੰਘ ਕਟਾਰੂਚੱਕ, ਖੁਸ਼ਬੀਰ ਕਾਟਲ, ਅਸ਼ਵਨੀ ਕੁਮਾਰ ਲਾਡੀ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਰੌਸ਼ਨ ਲਾਲ ਭਗਤ, ਲਵਲੀ ਮੰਜੀਰੀ, ਰਾਜ ਕੁਮਾਰ ਸਰਪੰਚ ਕੋਹਲੀਆਂ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਵਰਕਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੂਚਨਾ ਕਮਿਸ਼ਨ ਵਲੋਂ 'ਸਿੱਟ' ਬਣਾਉਣ ਦੇ ਆਦੇਸ਼ ਅਗਲੀ ਖ਼ਬਰ ਅਮਨ ਅਰੋੜਾ ਤੇ ਬਰਿੰਦਰ ਗੋਇਲ ਵਲੋਂ ਘੱਗਰ ਨਾਲ ਲਗਦੇ ਇਲਾਕਿਆਂ ਦਾ ਦੌਰਾ
Ad Position 24