13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਐਨ.ਡੀ.ਪੀ.ਐਸ. ਮਾਮਲਿਆਂ 'ਚ ਸ਼ਾਮਿਲ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਨੌਕਰੀ ਤੋਂ ਕਿਉਂ ਨਹੀਂ ਹਟਾਇਆ ਗਿਆ-ਹਾਈ ਕੋਰਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ 'ਚ ਭਿ੍ਸ਼ਟਾਚਾਰ ਅਤੇ ਐਨ.ਡੀ.ਪੀ.ਐਸ. ਐਕਟ ਵਰਗੇ ਗੰਭੀਰ ਮਾਮਲਿਆਂ 'ਚ ਸ਼ਾਮਿਲ ਕਰਮਚਾਰੀਆਂ ਅਤੇ ਅਧਿਕਾਰੀਆਂ 'ਤੇ ਸਖ਼ਤ ਰੁਖ਼ ਅਪਣਾਇਆ ਹੈ | ਚੀਫ਼ ਜਸਟਿਸ ਦੀ ਡਵੀਜ਼ਨ ਬੈਂਚ ਨੇ ਮਾਮਲੇ ਦਾ ਖ਼ੁਦ ਨੋਟਿਸ ਲਿਆ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ ਵਿਸਥਾਰਿਤ ਰਿਪੋਰਟ ਤਲਬ ਕੀਤੀ ਹੈ | ਅਦਾਲਤ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਭਿ੍ਸ਼ਟਾਚਾਰ ਵਿਰੋਧੀ ਕਾਨੂੰਨ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਕੁਝ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਸਜ਼ਾ ਵੀ ਸੁਣਾਈ ਗਈ ਹੈ, ਉਹ ਅਜੇ ਵੀ ਸਰਕਾਰੀ ਨੌਕਰੀ ਕਰ ਰਹੇ ਹਨ | ਅਦਾਲਤ ਨੇ ਸਵਾਲ ਉਠਾਇਆ ਕਿ ਅਜਿਹੇ ਕਰਮਚਾਰੀਆਂ ਨੂੰ ਨੌਕਰੀ ਤੋਂ ਕਿਉਂ ਨਹੀਂ ਹਟਾਇਆ ਗਿਆ | ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਹੇਠਲੇ ਪੱਧਰ ਦੇ ਕਰਮਚਾਰੀਆਂ ਦੀ ਹੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਉਨ੍ਹਾਂ ਉੱਚ ਅਧਿਕਾਰੀਆਂ ਦੀ ਵੀ ਜ਼ਿੰਮੇਵਾਰੀ ਹੈ, ਜਿਨ੍ਹਾਂ ਨੇ ਅਜਿਹੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਦੋਸ਼ ਸਾਬਤ ਹੋਣ ਦੇ ਬਾਵਜੂਦ ਨੌਕਰੀ 'ਤੇ ਬਰਕਰਾਰ ਰੱਖਣ ਦੀ ਸਿਫਾਰਸ਼ ਕੀਤੀ ਸੀ | ਅਦਾਲਤ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਪੇਸ਼ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕੇ | ਸੁਣਵਾਈ ਦੌਰਾਨ ਅਦਾਲਤ ਦੇ ਸਾਹਮਣੇ ਇਹ ਤੱਥ ਰੱਖਿਆ ਗਿਆ ਕਿ ਇਕੱਲੇ ਪੰਜਾਬ ਦੇ ਸਿਹਤ ਵਿਭਾਗ ਵਿਚ ਹੀ 20 ਅਜਿਹੇ ਅਧਿਕਾਰੀ ਅਤੇ ਕਰਮਚਾਰੀ ਹਨ, ਜਿਨ੍ਹਾਂ ਵਿਰੁੱਧ ਭਿ੍ਸ਼ਟਾਚਾਰ ਅਤੇ ਐਨ.ਡੀ.ਪੀ.ਐਸ. ਦੇ ਮਾਮਲੇ ਦਰਜ ਹਨ ਪਰ ਫਿਰ ਵੀ ਉਹ ਸੇਵਾ ਵਿਚ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਦੀ ਗ਼ਲਤੀ ਨਾਲ ਆਏ ਹੜ੍ਹਾਂ ਨੇ ਫਿਰ ਢਾਇਆ ਕਹਿਰ-ਐਸ.ਕੇ.ਐਮ. <br/> ਅਗਲੀ ਖ਼ਬਰ ਪੰਜਾਬ ਸੂਚਨਾ ਕਮਿਸ਼ਨ ਵਲੋਂ 'ਸਿੱਟ' ਬਣਾਉਣ ਦੇ ਆਦੇਸ਼
Ad Position 24