ਹਿਸਾਰ, 2 ਸਤੰਬਰ (ਪੀ.ਟੀ.ਆਈ.) ਜਾਸੂਸੀ ਦੇ ਸ਼ੱਕ ਵਿੱਚ ਮਈ ਮਹੀਨੇ ਗਿ੍ਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 'ਚ ਅਦਾਲਤ ਨੇ 10 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ | ਮਲਹੋਤਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ) ਸੁਨੀਲ ਕੁਮਾਰ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਨੂੰ 10 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ | ਇਸ ਤੋਂ ਪਹਿਲਾਂ, 25 ਅਗਸਤ ਨੂੰ , ਉਸਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਗਈ ਸੀ¢ਮਲਹੋਤਰਾ ਵਿਰੁੱਧ ਸਰਕਾਰੀ ਭੇਦ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ¢