14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਥੇਦਾਰ ਦਾਨ ਸਿੰਘ ਗਿੱਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025

ਸਿਕੰਦਰ ਸਿੰਘ ਮਲੂਕਾ, ਮਨਪ੍ਰੀਤ ਸਿੰਘ ਬਾਦਲ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਕਾਂਗੜ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
<br/>
ਬਠਿੰਡਾ, 2 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜਥੇਦਾਰ ਦਾਨ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਬਠਿੰਡਾ ਦੀ ਡੱਬਵਾਲੀ ਰੋਡ ਸਥਿਤ ਪ੍ਰੈਗਮਾ ਹਸਪਤਾਲ ਵਿਖੇ ਹੋਇਆ | ਇਸ ਮੌਕੇ ਭਾਈ ਮਤੀ ਦਾਸ ਨਗਰ ਦੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ, ਜਦਕਿ ਭਾਈ ਹਜ਼ੂਰਾ ਸਿੰਘ ਖਿਆਲੀਵਾਲਾ ਨੇ ਕਥਾ ਸੁਣਾਉਂਦੇ ਹੋਏ ਗੁਰਬਾਣੀ ਅਨੁਸਾਰ ਜਿਊਣ-ਮਰਨ ਦੇ ਚੱਕਰਵਿਊ ਬਾਰੇ ਚਾਨਣਾ ਪਾਇਆ | ਮਰਹੂਮ ਜਥੇਦਾਰ ਦਾਨ ਸਿੰਘ ਦੇ ਪੁੱਤਰ ਡਾ. ਗੁਰਸੇਵਕ ਸਿੰਘ ਗਿੱਲ ਅਤੇ ਨੂੰ ਹ ਅੰਮਿ੍ਤਾ ਗਿੱਲ ਨੇ ਅੰਤਿਮ ਅਰਦਾਸ ਮੌਕੇ ਦੂਰ-ਦਰਾਂਡੇ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਥੇਦਾਰ ਦਾਨ ਸਿੰਘ ਗਿੱਲ ਅਗਾਂਹਵਧੂ ਸੋਚ ਦੇ ਮਾਲਕ ਸਨ | ਉਨ੍ਹਾਂ ਨੂੰ ਗੁਰਬਾਣੀ ਨਾਲ ਐਨਾ ਜ਼ਿਆਦਾ ਲਗਾਅ ਸੀ ਕਿ ਉਨ੍ਹਾਂ ਵਲੋਂ ਅੱਠ ਸਾਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਗ੍ਰਹਿ ਵਿਖੇ ਸੁਸ਼ੋਭਿਤ ਰੱਖਿਆ ਅਤੇ 100 ਤੋਂ ਵੱਧ ਸਹਿਜ ਪਾਠ ਦੇ ਭੋਗ ਪਾਏ ਗਏ | ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਜਥੇਦਾਰ ਦਾਨ ਸਿੰਘ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਦੇ ਸੱਚੇ-ਸੁੱਚੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਜਗਮੀਤ ਸਿੰਘ ਬਰਾੜ ਸਾਬਕਾ ਸੰਸਦ ਮੈਂਬਰ, ਜਸਬੀਰ ਸਿੰਘ ਡਿੰਪਾ ਸਾਬਕਾ ਵਿਧਾਇਕ ਖਡੂਰ ਸਾਹਿਬ, ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ, ਇਕਬਾਲ ਸਿੰਘ ਬਬਲੀ ਢਿੱਲੋਂ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ, ਖੁਸ਼ਬਾਜ ਸਿੰਘ ਜਟਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਬਠਿੰਡਾ ਦਿਹਾਤੀ, ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ਗੁਰਬਖਸ਼ਿਸ ਸਿੰਘ ਮਿੱਡੂਖੇੜਾ, ਦਿਲਰਾਜ ਸਿੰਘ ਭੂੰਦੜ ਸਾਬਕਾ ਵਿਧਾਇਕ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ, ਸੁਸ਼ੀਲ ਗੋਲਡੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ, ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਅਕਾਲੀ ਦਲ, ਬਲਕਾਰ ਸਿੰਘ ਗੋਨਿਆਣਾ ਮੀਤ ਪ੍ਰਧਾਨ ਅਕਾਲੀ ਦਲ, ਸਰਬਜੀਤ ਸਿੰਘ ਡੂੰਮਵਾਲੀ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ, ਅਵਤਾਰ ਸਿੰਘ ਗੋਨਿਆਣਾ ਕਾਂਗਰਸੀ ਆਗੂ, ਨਰਿੰਦਰ ਭਲੇਰੀਆ, ਪਿ੍ਥੀ ਸਿੰਘ ਜਲਾਲ, ਡਾ. ਓਮ ਪ੍ਰਕਾਸ਼ ਸ਼ਰਮਾ, ਚਮਕੌਰ ਸਿੰਘ ਮਾਨ ਬੁਲਾਰਾ ਅਕਾਲੀ ਦਲ, ਦਲਜੀਤ ਸਿੰਘ ਬਰਾੜ, ਰਾਜਿੰਦਰ ਸਿੰਘ ਰਾਜੂ ਪਰਿੰਦਾ, ਕਿਸਾਨ ਯੂਨੀਅਨ ਟਕੈਤ ਮੁਜੱਫ਼ਰਨਗਰ ਅਮਰਦੀਪ ਪਵਾਲ, ਗੁਰੂ ਕੀ ਚਾਕਰੀ ਸੇਵਾ ਦਲ ਤੋਂ ਭਾਈ ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਵਕੀਲ ਭਾਈਚਾਰਾ, ਕਿਸਾਨ ਜਥੇਬੰਦੀਆਂ, ਡਾਕਟਰ ਐਸੋਸੀਏਸ਼ਨ ਦੇ ਆਗੂ, ਸਮਾਜਸੇਵੀ ਸੰਸਥਾਵਾਂ ਤੇ ਸਾਕ ਸੰਬੰਧੀਆਂ ਨੇ ਸ਼ਰਧਾਂਜਲੀ ਸਮਾਗਮ 'ਚ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਦੀ ਮਾਰ ਝੱਲ ਰਹੇ ਡੇਅਰੀ ਫਾਰਮਰਾਂ ਲਈ ਅੱਗੇ ਆਈ ਪੀ.ਡੀ.ਐੱਫ.ਏ. <br/> ਅਗਲੀ ਖ਼ਬਰ ਪੰਜਾਬ ਭਰ ਵਿਚ ਕਮੇਟੀਆਂ ਬਣਾ ਕੇ ਹੜ੍ਹ ਪੀੜਤਾਂ ਦੀ ਮਦਦ ਕਰਾਂਗੇ-ਰਾਜਾ ਵੜਿੰਗ
Ad Position 24