ਜਲੰਧਰ, 2 ਸਤੰਬਰ (ਜਸਪਾਲ ਸਿੰਘ)-ਰਾਜ ਸਭਾ ਮੈਂਬਰ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਉਨ੍ਹਾਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ 20 ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਾਣੀ ਦੇ ਟੈਂਕਰ ਲਿਆਉਣ 'ਤੇ ਖਰਚ ਕੀਤੀ ਜਾਵੇਗੀ ਤਾਂ ਜੋ ਬੇਘਰ ਲੋਕਾਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮਿਲ ਸਕੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਦੀ ਇਸ ਪਹਿਲਕਦਮੀ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਡਾ. ਮਿੱਤਲ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਖੇਤਰਾਂ 'ਚ ਪੀਣ ਵਾਲੇ ਪਾਣੀ ਦੀ ਸਥਿਤੀ ਕਾਫੀ ਖਰਾਬ ਹੋ ਗਈ ਹੈ, ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵਲੋਂ ਪਾਣੀ ਦੇ ਟੈਂਕਰਾਂ ਦੀ ਖਰੀਦ ਲਈ ਇਹ ਰਾਸ਼ੀ ਦਿੱਤੀ ਗਈ ਹੈ।
ਡਾ. ਅਸ਼ੋਕ ਮਿੱਤਲ ਵਲੋਂ ਹੜ੍ਹ ਪੀੜਤਾਂ ਲਈ 20 ਲੱਖ ਰੁਪਏ ਦਾ ਯੋਗਦਾਨ
ਅਜੀਤ ਡੈਸਕ
03-09-2025